ਵਿਜੀਲੈਂਸ ਨੇ 2 ਘੰਟੇ ਆਪਣੇ ਕੋਲ ਬਿਠਾਈ ਰੱਖਿਆ ਸਾਬਕਾ ਉਪ ਮੁੱਖ ਮੰਤਰੀ, ਕਾਂਗਰਸੀ ਆਗੂ ਕਹਿੰਦਾ ਮੈਂ ਸਭ ਕੁਝ ਦੱਸੂ…

ਵਿਜੀਲੈਂਸ ਨੇ 2 ਘੰਟੇ ਆਪਣੇ ਕੋਲ ਬਿਠਾਈ ਰੱਖਿਆ ਸਾਬਕਾ ਉਪ ਮੁੱਖ ਮੰਤਰੀ, ਕਾਂਗਰਸੀ ਆਗੂ ਕਹਿੰਦਾ ਮੈਂ ਸਭ ਕੁਝ ਦੱਸੂ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਵਿਜੀਲੈਂਸ ਵਿਭਾਗ ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕਰ ਕੇ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਹੀ ਓਪੀ ਸੋਨੀ ਆਪਣਾ ਪੱਖ ਰੱਖਣ ਲਈ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ। ਜਿੱਥੇ ਉਸ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।ਜਾਂਚ ਤੋਂ ਬਾਅਦ ਜਦ ਓਪੀ ਸੋਨੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।


ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀਆਂ ਤੋਂ ਬਾਅਦ ਹੁਣ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਵੀ ਵਿਜੀਲੈਂਸ ਬਿਊਰੋ ਦੇ ਰਡਾਰ ‘ਤੇ ਆ ਗਏ ਹਨ। ਹਾਲ ਹੀ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ 25 ਨਵੰਬਰ ਦਿਨ ਸ਼ਨੀਵਾਰ ਨੂੰ ਐਸ.ਐਸ.ਪੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਰ ਇਹ ਕਹਿ ਕੇ ਕਿ ਉਹ ਰੁੱਝੇ ਹੋਏ ਹਨ ਅਤੇ ਸ਼ਹਿਰ ਤੋਂ ਬਾਹਰ ਹਨ, ਉਨ੍ਹਾਂ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ।


ਵਿਜੀਲੈਂਸ ਬਿਊਰੋ ਵੱਲੋਂ ਸੰਮਨ ਕੀਤੇ ਜਾਣ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੋਨੀ ਨੇ ਕਿਹਾ ਕਿ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਾਰੇ ਸਵਾਲ ਪੁੱਛੇ ਗਏ ਸਨ, ਪਰ ਉਨ੍ਹਾਂ ਦਾ ਜਵਾਬ ਉਹੀ ਸੀ ਜੋ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫ਼ਨਾਮਾ ਦਿੱਤਾ ਸੀ। ਓਪੀ ਸੋਨੀ ਨੇ ਪੁੱਛਗਿੱਛ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਸੰਮਨ ਮਿਲੇ ਸਨ ਅਤੇ ਅੱਜ ਉਹ ਇਸ ਦਾ ਜਵਾਬ ਦੇਣ ਲਈ ਇੱਥੇ ਪੁੱਜੇ ਸਨ। ਉਸ ਤੋਂ ਉਸ ਦੀ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ। ਉਨ੍ਹਾਂ ਨੇ ਹਰ ਪੰਜ ਸਾਲ ਬਾਅਦ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਆਪਣੀ ਪਾਰਟੀ ਦਾ ਵੇਰਵਾ ਦਿੱਤਾ ਹੈ ਅਤੇ ਇਹੀ ਉਨ੍ਹਾਂ ਦੀ ਜਾਇਦਾਦ ਵੀ ਹੈ। ਵਿਜੀਲੈਂਸ ਨੇ ਉਸ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਦੋਂ ਵੀ ਬੁਲਾਇਆ ਜਾਵੇਗਾ ਉਹ ਆ ਜਾਵੇਗਾ।

error: Content is protected !!