Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
30
ਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਕੀਤੀ ਪਹੁੰਚ
Latest News
National
Punjab
ਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਕੀਤੀ ਪਹੁੰਚ
November 30, 2022
editor
ਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਕੀਤੀ ਪਹੁੰਚ
ਨਵੀਂ ਦਿੱਲੀ 30 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿੱਚ ਆਪਣੇ ਪਰਿਵਾਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਜਿਕਰਯੋਗ ਹੈ ਕਿ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ ਜਦੋਂ 2002 ਦੇ ਦੰਗਿਆਂ ਦੌਰਾਨ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਇੰਨਾ ਹੀ ਨਹੀਂ ਉਸ ਦੀ ਤਿੰਨ ਸਾਲ ਦੀ ਬੇਟੀ ਸਮੇਤ ਪਰਿਵਾਰ ਦੇ 9 ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ ਸੀ।
ਬਿਲਕਿਸ ਬਾਨੋ ਨੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਹਿਲੀ ਪਟੀਸ਼ਨ ਵਿੱਚ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਉਨ੍ਹਾਂ ਸਾਰਿਆਂ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ। ਜਦਕਿ ਦੂਜੀ ਪਟੀਸ਼ਨ ਸੁਪਰੀਮ ਕੋਰਟ ਦੇ ਮਈ ਦੇ ਹੁਕਮਾਂ ‘ਤੇ ਨਜ਼ਰਸਾਨੀ ਪਟੀਸ਼ਨ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੂੰ ਉਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਦੋਸ਼ੀਆਂ ਦੀ ਰਿਹਾਈ ਦਾ ਫੈਸਲਾ ਗੁਜਰਾਤ ਸਰਕਾਰ ਕਰੇਗੀ।
ਬਿਲਕਿਸ ਬਾਨੋ ਵਲੋਂ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਵੀ ਕੀਤੀ ਗਈ ਹੈ। ਜਿਸਤੇ ਜੱਜ ਡੀਵਾਈ ਚੰਦਰਚੂੜ ਨੇ ਭਰੋਸਾ ਦੇਂਦਿਆਂ ਕਿਹਾ ਕਿ ਉਹ ਦੇਖਣਗੇ ਕਿ ਮਾਮਲੇ ਦੀ ਸੁਣਵਾਈ ਕਦੋਂ ਹੋ ਸਕਦੀ ਹੈ।
ਸੁਪਰੀਮ ਕੋਰਟ ਨੇ 18 ਅਕਤੂਬਰ ਨੂੰ ਕਿਹਾ ਸੀ ਕਿ ਸਜ਼ਾ ਮੁਆਫ਼ੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਗੁਜਰਾਤ ਸਰਕਾਰ ਦਾ ਜਵਾਬ ਬਹੁਤ ਜ਼ਿਆਦਾ ਸੀ। ਇਹ ਕਈ ਫੈਸਲਿਆਂ ਦਾ ਹਵਾਲਾ ਦਿੰਦਾ ਹੈ, ਪਰ ਤੱਥਾਂ ਦੇ ਬਿਆਨ ਨਹੀਂ ਹਨ। ਸੁਪਰੀਮ ਕੋਰਟ ਨੇ ਇਸ ਤੋਂ ਬਾਅਦ ਪਟੀਸ਼ਨਰਾਂ ਨੂੰ ਗੁਜਰਾਤ ਸਰਕਾਰ ਦੇ ਹਲਫ਼ਨਾਮੇ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਸੂਚੀਬੱਧ ਕਰ ਦਿੱਤੀ ਸੀ । ਇਸ ਤੇ ਗੁਜਰਾਤ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਮੁਆਫ਼ੀ ਨੀਤੀ ਦੇ ਤਹਿਤ 11 ਦੋਸ਼ੀਆਂ ਨੂੰ ਛੋਟ ਦਿੱਤੀ ਹੈ। ਇਹ ਦੋਸ਼ੀ ਇਸ ਸਾਲ 15 ਅਗਸਤ ਨੂੰ ਜੇਲ੍ਹ ਤੋਂ ਰਿਹਾਅ ਹੋਏ ਸਨ। ਦੋਸ਼ੀਆਂ ਨੂੰ ਗੋਧਰਾ ਸਬ-ਜੇਲ ਵਿਚ 15 ਸਾਲ ਤੋਂ ਵੱਧ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ।
Post navigation
‘ਜਜ਼ਬੇ ਦੇ ਸਲਾਮ’ ਸੰਦੇਸ਼ ਨਾਲ ਇੰਨੋਸੈਂਟ ਹਾਰਟਸ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਨੂੰ ਮੁੜ ਕੀਤਾ ਲਾਮਬੰਦ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us