ਲੁਧਿਆਣਾ ‘ਚ ਗੁਆਂਢੀਆਂ ਦੀ ਕੁੱਤੀ ਨਾਲ ਕੀਤਾ ਬਲਾਤਕਾਰ, ਵੀਡੀਓ ਵਾਇਰਲ ਹੋਈ ਤਾਂ ਦੋਸ਼ੀ ਦੀ ਮਾਂ ਲੋਕਾਂ ਨੂੰ ਕਹਿੰਦੀ ਮੇਰਾ ਪੁੱਤ ਜਾਨਵਰਾਂ ਨੂੰ ਪਿਆਰ ਕਰਦੇ

ਲੁਧਿਆਣਾ ‘ਚ ਗੁਆਂਢੀਆਂ ਦੀ ਕੁੱਤੀ ਨਾਲ ਕੀਤਾ ਬਲਾਤਕਾਰ, ਵੀਡੀਓ ਵਾਇਰਲ ਹੋਈ ਤਾਂ ਦੋਸ਼ੀ ਦੀ ਮਾਂ ਲੋਕਾਂ ਨੂੰ ਕਹਿੰਦੀ ਮੇਰਾ ਪੁੱਤ ਜਾਨਵਰਾਂ ਨੂੰ ਪਿਆਰ ਕਰਦੇ


ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਵਿੱਚ ਬੇਹੱਦ ਹੀ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਨੇ ਆਪਣੇ ਗੁਆਂਢੀਆਂ ਦੇ ਘਰ ਰੱਖੀ ਜਰਨਮ ਸ਼ੈਫਰਡ ਕੁੱਤੀ ਦੇ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਉਸ ਦੀ ਵੀਡੀਓ ਬਣਾ ਲਈ ਗਈ ਅਤੇ ਬਾਅਦ ਵਿੱਚ ਇਸ ਮਾਮਲੇ ਵਿੱਚ ਪੁਲਿਸ ਨੂੰ ਜਾਣਕਾਰੀ ਦੇ ਕੇ ਦੋਸ਼ੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਸ਼ਰਮਸਾਰ ਘਟਨਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਵਾਪਰੀ ਹੈ। ਘਟਨਾ ਦੇ ਨਾਲ ਇਲਾਕੇ ਦੇ ਲੋਕ ਕਾਫੀ ਹੈਰਾਨ ਹਨ ਅਤੇ ਉਹ ਪੁਲਿਸਤੇ ਪ੍ਰਸ਼ਾਸਨ ਕੋਲ ਮੰਗ ਕਰ ਰਹੇ ਹਨ ਕਿ ਅਜਿਹੇ ਦੋਸ਼ੀ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਅਤੇ ਇਹ ਵੀ ਪਤਾ ਲਾਇਆ ਜਾਵੇ ਕਿ ਦੋਸ਼ੀ ਨੇ ਪਹਿਲਾਂ ਵੀ ਇਸ ਤਰਹਾਂ ਦੇ ਗਲਤ ਕੰਮ ਕੀਤੇ ਹਨ ਕਿ ਨਹੀਂ।


ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਕਿਸੇ ਵਿਆਹ ਸਮਾਗਮ ਵਿੱਚ ਗਏ ਹੋਏ ਸਨ। ਇਸ ਦੌਰਾਨ ਉਸ ਨੂੰ ਉਨਹਾਂ ਦੇ ਘਰ ਰੱਖੀ ਜਰਮਨ ਸ਼ੈਫਰਡ ਕੁੱਤੀ ਦੇ ਰੋ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਸ ਨੇ ਜਦ ਜਾ ਕੇ ਦੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਹੀ ਨਿਕਲ ਗਈ। ਗੁਰਜੀਤ ਅਨੁਸਾਰ ਜਿਵੇਂ ਹੀ ਉਸ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਮੁਲਜ਼ਮ ਕੁੱਤੀ ਦੀਆਂ ਲੱਤਾਂ ਬੰਨ੍ਹ ਕੇ ਮੂੰਹ ਬੰਦ ਕਰਕੇ ਉਸ ਨਾਲ ਬਲਾਤਕਾਰ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਮੁਲਜ਼ਮ ਦੀ ਵੀਡੀਓ ਵੀ ਬਣਾ ਲਈ ਅਤੇ ਜਦ ਮੁਲਜ਼ਮ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਉਹ ਉਸ ਦੇ ਨਾਲ ਹੀ ਲੜਾਈ-ਝਗੜਾ ਕਰਦਾ ਹੋਇਆ ਫਰਾਰ ਹੋ ਗਿਆ। ਗੁਰਜੀਤ ਨੇ ਦੱਸਿਆ ਕਿ ਜਦੋਂ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਲੜਕਾ ਕੁੱਤੀ ਨਾਲ ਪਿਆਰ ਕਰਦਾ ਹੈ, ਉਹ ਅਜਿਹੀ ਹਰਕਤ ਨਹੀਂ ਕਰ ਸਕਦਾ।


ਇਸ ਦੌਰਾਨ ਮਨੀ ਆਫ ਹੈਲਪ ਫਾਰ ਐਨੀਮਲਜ਼ ਨੇ ਦੱਸਿਆ ਕਿ ਮੁਲਜ਼ਮ ਨੇ ਬੇਜੁਬਾਨ ਨਾਲ ਅਪਰਾਧ ਕੀਤਾ ਹੈ। ਉਨਾਂ ਨੇ ਪ੍ਰਸ਼ਾਸਨ ਤੋਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਹ ਵੀ ਪੁੱਛਿਆ ਜਾਵੇ ਕਿ ਮੁਲਜ਼ਮਾਂ ਨੇ ਪਹਿਲਾਂ ਵੀ ਕਿੰਨੀ ਵਾਰ ਜਾਨਵਰਾਂ ਅਤੇ ਬੱਚਿਆਂ ਆਦਿ ਨਾਲ ਇਸ ਤਰ੍ਹਾਂ ਦੀ ਹਰਕਤ ਕੀਤੀ ਹੈ।

error: Content is protected !!