ਪੰਜਾਬ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ 5 ਏਕੇ-47 ਸਣੇ ਹਥਿਆਰਾਂ ਦਾ ਜਖੀਰਾ ਬਰਾਮਦ, ਦੇਣਾ ਸੀ ਇਸ ਘਟਨਾ ਨੂੰ ਅੰਜਾਮ

ਪੰਜਾਬ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ 5 ਏਕੇ-47 ਸਣੇ ਹਥਿਆਰਾਂ ਦਾ ਜਖੀਰਾ ਬਰਾਮਦ, ਦੇਣਾ ਸੀ ਇਸ ਘਟਨਾ ਨੂੰ ਅੰਜਾਮ

 

ਫਿਰੋਜ਼ਪੁਰ (ਵੀਓਪੀ ਬਿਊਰੋ) ਪਾਕਿਸਤਾਨ ਵੱਲੋਂ ਆ ਦਿਨ ਭਾਰਤ ਵਿੱਚ ਨਾਪਾਕ ਸਾਜਿਸ਼ਾਂ ਨੂੰ ਅੰਜਾਮ ਦੇਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਹਰ ਵਾਰ ਭਾਰਤ ਦੀ ਫੌਜ ਇਸ ਨੂੰ ਨਾਕਾਮ ਕਰਦੀਆਂ ਰਹਿੰਦੀਆਂ ਹਨ। ਇਸ ਵਾਰ ਵੀ ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਜਿਲ੍ਹੇ ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ ਹੈ ਅਤੇ ਇਸ ਵਿੱਚ ਏਕੇ-47 ਵਰਗੇ ਵੀ ਹਥਿਆਰ ਸ਼ਾਮਲ ਹਨ। ਇਹ ਆਪਰੈਸ਼ਨ ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਸਾਂਝੇ ਤੌਰ ਉੱਪਰ ਚਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 13 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਪੰਜਾਬ ਪੁਲਿਸ ਇੰਡੀਆ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏਕੇ 47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ। ਸੀਐਮ ਭਗਵੰਤ ਮਾਨ ਨੂੰ ਟੈਗ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਸੀਐਮ ਦੇ ਵਿਜ਼ਨ ਮੁਤਾਬਕ ਉਹ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹਨ। ਡੀਜੀਪੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਬੀਐਸਐਫ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਅੰਮ੍ਰਿਤਸਰ ਅਤੇ ਹੋਰ ਥਾਵਾਂ ਤੋਂ ਹਥਿਆਰਾਂ ਦੀ ਖੇਪ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਦੀ ਰਹੀ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦੋ ਸਮੱਗਲਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਇਨ੍ਹਾਂ ਦੋਵਾਂ ਤਸਕਰਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਨੈੱਟਵਰਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

error: Content is protected !!