ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਘੇਰਨ ਗਏ ਕਿਸਾਨਾਂ ਤੇ ਮਜ਼ਦੂਰਾਂ ਦੇ ਵਰ੍ਹੀ ਡਾਂਗ, ਪੁਲਿਸ ਨੇ ਭਜਾ-ਭਜਾ ਕੁੱਟੇ

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਘੇਰਨ ਗਏ ਕਿਸਾਨਾਂ ਤੇ ਮਜ਼ਦੂਰਾਂ ਦੇ ਵਰ੍ਹੀ ਡਾਂਗ, ਪੁਲਿਸ ਨੇ ਭਜਾ-ਭਜਾ ਕੁੱਟੇ


ਸੰਗਰੂਰ (ਵੀਓਪੀ ਬਿਊਰੋ) ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਘੇਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰ-ਕਿਸਾਨਾਂ ਦੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ। ਸੰਗਰੂਰ ਪੁਲਿਸ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਰਾਏ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ ‘ਤੇ ਲਾਠੀਚਾਰਜ ਕੀਤਾ। ਮਜ਼ਦੂਰਾਂ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ 2005 (ਮਨਰੇਗਾ) ਤਹਿਤ ਘੱਟੋ-ਘੱਟ ਦਿਹਾੜੀ ਵਧਾ ਕੇ 700 ਰੁਪਏ ਕਰਨ, ਦਲਿਤਾਂ ਲਈ ਪੰਜ ਮਰਲੇ ਦੇ ਪਲਾਟ ਸਕੀਮਾਂ ਲਾਗੂ ਕਰਨ ਅਤੇ ਭਾਈਚਾਰਿਆਂ ਨੂੰ ਲੀਜ਼ ‘ਤੇ ਸਾਂਝੀ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਅਲਾਟ ਕਰਨ ਦੀ ਮੰਗ ਕੀਤੀ।


ਉਹ ਅੱਠ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਸਾਂਝਾ ਮਜ਼ਦੂਰ ਮੋਰਚਾ ਦੇ ਝੰਡੇ ਹੇਠ ਰੋਸ ਪ੍ਰਦਰਸ਼ਨ ਕਰ ਰਹੇ ਸਨ। ਸੈਂਕੜੇ ਖੇਤ ਮਜ਼ਦੂਰ ਸਵੇਰੇ ਸੰਗਰੂਰ ਵਿੱਚ ਪਟਿਆਲਾ-ਬਠਿੰਡਾ ਰੋਡ ਨੇੜੇ ਇਕੱਠੇ ਹੋਏ ਅਤੇ ਬਾਅਦ ਵਿੱਚ ਦੁਪਹਿਰ 3 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਕਿਰਾਏ ਵਾਲੀ ਰਿਹਾਇਸ਼ ਵੱਲ ਮਾਰਚ ਕੀਤਾ। ਕੁਝ ਕਿਸਾਨ ਜ਼ਖਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖੇਤਾਂ ‘ਚ ਕੰਮ ਕਰ ਰਹੇ ਮਜ਼ਦੂਰ ਵੀ ਪ੍ਰਦਰਸ਼ਨ ਕਰ ਰਹੇ ਸਨ।


ਪ੍ਰਦਰਸ਼ਨ ਕਰ ਰਹੇ ਕਿਸਾਨਾਂ-ਮਜ਼ਦੂਰਾਂ ਦੀਆਂ ਦੋ ਮੁੱਖ ਮੰਗਾਂ ਹਨ। ਕਿਸਾਨ ਰਹਿਣ ਅਤੇ ਮਕਾਨ ਬਣਾਉਣ ਲਈ ਪਲਾਟ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਪੱਕਾ ਰੁਜ਼ਗਾਰ ਦੇਣ ਦੀ ਵੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਨਰੇਗਾ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਦਿਹਾੜੀ ਨਹੀਂ ਮਿਲਦੀ। ਅਜਿਹੇ ‘ਚ ਇਹ ਕਿਸਾਨ-ਮਜ਼ਦੂਰ ਇਨ੍ਹਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ।

error: Content is protected !!