ਜਿੱਥੇ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਸੰਸਕਾਰ, ਉੱਥੇ ਸੱਜ ਗਿਆ ਸ਼ਾਨਦਾਰ ਬਾਜ਼ਾਰ, ਲੋਕਾਂ ਲਈ ਧਾਰਮਿਕ ਸਥਾਨ ਤੋਂ ਘੱਟ ਨਹੀਂ ਹੁਣ ਪਿੰਡ ਮੂਸਾ

ਜਿੱਥੇ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਸੰਸਕਾਰ, ਉੱਥੇ ਸੱਜ ਗਿਆ ਸ਼ਾਨਦਾਰ ਬਾਜ਼ਾਰ, ਲੋਕਾਂ ਲਈ ਧਾਰਮਿਕ ਸਥਾਨ ਤੋਂ ਘੱਟ ਨਹੀਂ ਹੁਣ ਪਿੰਡ ਮੂਸਾ

ਮਾਨਸਾ (ਵੀਓਪੀ ਬਿਊਰੋ) ਕਰੀਬ 6 ਮਹੀਨੇ ਪਹਿਲਾਂ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅੱਜ ਵੀ ਉਸ ਦੇ ਪਿੰਡ ਮੂਸੇ ਜਾ ਕੇ ਉਸ ਨੂੰ ਯਾਦ ਕਰਦੇ ਹੋਏ ਸ਼ਰਧਾਂਜੀਆਂ ਭੇਟ ਕਰ ਰਹੇ ਹਨ। ਸਿੱਧੂ ਮੂਸੇਵਾਲਾ ਕਹਿੰਦਾ ਹੁੰਦਾ ਸੀ ਉਹ ਆਪਣੇ ਪਿੰਡ ਨੂੰ ਦੁਨੀਆ ਦੇ ਨਕਸ਼ੇ ਉੱਪਰ ਚਮਕਦਾ ਦੇਖਣਾ ਚਾਹੁੰਦਾ ਹੈ ਅਤੇ ਇਹ ਗੱਲ ਉਸ ਦੀ ਸੱਚ ਹੋ ਗਈ ਹੈ। ਉਨ੍ਹਾਂ ਦੇ ਸੈਂਕੜੇ ਪ੍ਰਸ਼ੰਸਕ ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਸਸਕਾਰ ਵਾਲੇ ਸਥਾਨ ‘ਤੇ ਆਉਂਦੇ ਹਨ। ਹੁਣ ਉਸ ਸਥਾਨ ਉੱਪਰ ਇਕ ਬਾਜਾਰ ਸੱਜ ਗਿਆ ਹੈ। ਇੱਥੇ ਇੱਕ ਦਰਜਨ ਤੋਂ ਵੱਧ ਦੁਕਾਨਾਂ ਵਾਲਾ ਬਾਜ਼ਾਰ ਸਿੱਧੂ ਮੂਸੇਵਾਲਾ ਦੀਆਂ ਯਾਦ ਵਿੱਤ ਕੱਪੜੇ ਅਤੇ ਪੋਸਟਰਾਂ ਸਮੇਤ ਹੋਰ ਵੀ ਸਾਮਾਨ ਵੇਚਿਆ ਜਾ ਰਿਹਾ ਹੈ।


ਇਸ ਦੌਰਾਨ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੀ ਉੱਥੇ ਆਉਂਦੇ ਹਨ ਅਤੇ ਇਸ ਦੌਰਾਨ ਉਹ ਵੀ ਪ੍ਰਸ਼ੰਸਕਾਂ ਦੇ ਨਾਲ ਮਿਲਦੇ ਹਨ। ਇਨ੍ਹਾਂ ਦੁਕਾਨਾਂ ਦੇ ਮਾਲਕ ਇੱਥੇ ਧੜਾਧੜ ਕਾਰੋਬਾਰ ਕਰ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਇੱਥੋਂ ਕੁਝ ਨਾ ਕੁਝ ਯਾਦਗਾਰੀ ਚੀਜ਼ ਲੈ ਕੇ ਜਾਂਦੇ ਹੀ ਹਨ। ਲੋਕ ਸਿਰਫ਼ ਨੇੜਲੇ ਜ਼ਿਲ੍ਹਿਆਂ ਤੋਂ ਹੀ ਨਹੀਂ ਬਲਕਿ ਮਾਝਾ ਅਤੇ ਦੋਆਬਾ ਖੇਤਰਾਂ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਸਮੇਤ ਰਾਜ ਦੇ ਹੋਰ ਹਿੱਸਿਆਂ ਤੋਂ ਵੀ ਆਉਂਦੇ ਹਨ ਅਤੇ ਸਿੱਧੂ ਮੂਸੇਵਾਲਾ ਸ਼ਰਧਾਂਜਲੀ ਭੇਟ ਕਰਦੇ ਹਨ।


ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਵਾਲੀ ਥਾਂ ‘ਤੇ ਰੋਜ਼ਾਨਾ ਉਨ੍ਹਾਂ ਦੇ ਸੈਂਕੜੇ ਪ੍ਰਸ਼ੰਸਕ ਆਉਂਦੇ ਹਨ। ਆਮ ਤੌਰ ‘ਤੇ ਐਤਵਾਰ ਨੂੰ ਆਉਣ ਵਾਲੇ ਪ੍ਰਸ਼ੰਸਕਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ। ਇਸ ਦਿਨ ਤੋਂ ਇੱਥੇ ਉਨ੍ਹਾਂ ਦੀ ਯਾਦ ਵਿੱਚ ਇੱਕ ਵੱਡਾ ਇਕੱਠ ਕੀਤਾ ਜਾਂਦਾ ਹੈ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਪ੍ਰਸ਼ੰਸਕਾਂ ਨੂੰ ਮਿਲਦੇ ਹਨ। ਉਹ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਪ੍ਰਸ਼ੰਸਕਾਂ ਨਾਲ ਗੱਲਬਾਤ ਵੀ ਕਰਦੇ ਹਨ। ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਲੋਕ ਨਾ ਸਿਰਫ਼ ਨੇੜਲੇ ਜ਼ਿਲ੍ਹਿਆਂ ਤੋਂ, ਬਲਕਿ ਦੁਆਬਾ ਅਤੇ ਮਾਝਾ ਖੇਤਰਾਂ ਸਮੇਤ ਰਾਜ ਦੇ ਦੂਰ-ਦੁਰਾਡੇ ਦੇ ਖੇਤਰਾਂ ਤੋਂ ਵੀ ਅਤੇ ਇੱਥੋਂ ਤੱਕ ਕਿ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਆਉਂਦੇ ਹਨ।

error: Content is protected !!