ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿੱਚ ਮੁੱਠਭੇੜ, ਗੋਲ਼ੀਆਂ ਦੀਆਂ ਆਵਾਜਾਂ ਸੁਣ ਸਹਿਮੇ ਇਲਾਕਾ ਵਾਸੀ, 2 ਗੈਂਗਸਟਰ ਆਏ ਅੜਿੱਕੇ ਤਾਂ ਨਿਕਲੇ…

ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿੱਚ ਮੁੱਠਭੇੜ, ਗੋਲ਼ੀਆਂ ਦੀਆਂ ਆਵਾਜਾਂ ਸੁਣ ਸਹਿਮੇ ਇਲਾਕਾ ਵਾਸੀ, 2 ਗੈਂਗਸਟਰ ਆਏ ਅੜਿੱਕੇ ਤਾਂ ਨਿਕਲੇ…


ਅੰਮ੍ਰਿਤਸਰ (ਵੀਓਪੀ ਬਿਊਰੋ) ਗੈਂਗਸਟਰਾਂ ਨੇ ਪੰਜਾਬ ਵਿੱਚ ਇਸ ਸਮੇਂ ਆਤੰਕ ਮਚਾਇਆ ਹੋਇਆ ਹੈ। ਹਰ ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਪੰਜਾਬ ਦੇ ਆਮ ਲੋਕਾਂ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਤਰਹਾਂ ਦਾ ਸੀਨ ਕੱਲ੍ਹ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ‘ਚ ਦੇਖਣ ਨੂੰ ਮਿਲਿਆ ਜਦ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋ ਗਈ ਅਤੇ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਹ ਮੁੱਠਭੇੜ ਵੀ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਹੀ ਹੋਈ ਅਤੇ ਇਸ ਤੋਂ ਬਾਅਦ ਇਲਾਕੇ ਦੇ ਲੋਕ ਕਾਫੀ ਸਹਿਮ ਗਏ। ਮੁੱਠਭੇੜ ਤੋਂ ਬਾਅਦ ਪੁਲਿਸ ਨੇ 2 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਅਤੇ ਉਹਨਾਂ ਦੇ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕਰ ਲਏ।


ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਇਸ ਘਟਨਾ ਬਾਰੇ ਦੱਸਿਆ ਕਿ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਗੈਂਗਸਟਰਾਂ ਖਿਲਾਫ 307 ਦਾ ਕੇਸ ਦਰਜ ਕੀਤਾ ਗਿਆ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ 5 ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗੈਂਗਸਟਰ ਇਨੋਵਾ ਕਾਰ ‘ਚ ਛੇਹਰਟਾ ਇਲਾਕੇ ‘ਚ ਕਿਸੇ ਨੂੰ ਮਿਲਣ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਕਿਸੇ ਵੱਡੀ ਸਾਜਿਸ਼ ਦੀ ਪਕੜ ਵਿਚ ਸਨ। ਹਾਲਾਂਕਿ ਪੁਲਸ ਨੇ ਪਹਿਲਾਂ ਹੀ ਕਾਰਵਾਈ ਕਰਦੇ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸੇ ਸਮੇਂ ਚੌਕੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਥੇ ਮੌਜੂਦ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਨੂੰ ਦੇਖ ਕੇ ਦੋਸ਼ੀ ਕਾਰ ਉਥੇ ਹੀ ਛੱਡ ਕੇ ਭੱਜਣ ਲੱਗੇ। ਮੁਲਜ਼ਮਾਂ ਨੂੰ ਭੱਜਦਾ ਦੇਖ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ।


ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਦੋ ਵਿਅਕਤੀ ਰਵੀ ਅਤੇ ਰੌਬਿਨ ਹਨ, ਜਿਨ੍ਹਾਂ ’ਤੇ ਪਹਿਲਾਂ ਵੀ ਕ੍ਰਿਮੀਨਲ ਐਕਟ ਤਹਿਤ 5-6 ਕੇਸ ਦਰਜ ਹਨ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਦੋਵੇਂ ਮੁਲਜ਼ਮ ਇੱਕ ਘਰ ਵਿੱਚ ਲੁਕ ਗਏ, ਜਦਕਿ 3 ਭੱਜਣ ਵਿੱਚ ਕਾਮਯਾਬ ਹੋ ਗਏ। ਪੁਲੀਸ ਨੇ ਛਾਪਾ ਮਾਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਛੇਹਰਟਾ ਇਲਾਕੇ ਦੇ ਨਰਾਇਣਗੜ੍ਹ ‘ਚ 40 ਫੁੱਟ ਰੋਡ ‘ਤੇ ਵਾਪਰੀ, ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਬਦਮਾਸ਼ ਇੱਕ ਕਾਰ ‘ਚ ਆ ਰਹੇ ਹਨ। ਇਸ ਤੋਂ ਬਾਅਦ ਪੁਲੀਸ ਨੇ 40 ਫੁੱਟ ਰੋਡ ’ਤੇ ਨਾਕਾਬੰਦੀ ਕਰ ਦਿੱਤੀ।

error: Content is protected !!