ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਹੀ ਇਹ ਗੱਲ, ਪਹਿਲਾਂ ਕੀਤਾ ਸੀ 2 ਕਰੋੜ ਦੇਣ ਦਾ ਐਲਾਨ

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਹੀ ਇਹ ਗੱਲ, ਪਹਿਲਾਂ ਕੀਤਾ ਸੀ 2 ਕਰੋੜ ਦੇਣ ਦਾ ਐਲਾਨ

ਚੰਡੀਗੜ੍ਹ (ਵੀਓਪੀ ਬਿਊਰੋ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗ੍ਰਿਫਤਾਰੀ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇਕ ਹੋਰ ਵੱਡਾ ਬਿਆਨ ਸਾਹਮਣਏ ਆਇਆ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਕੈਲੋਫੋਰਨੀਆ ਪੁਲਿਸ ਨੇ ਕਾਬੂ ਕਰ ਲਿਆ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਵਾਪਸ ਭਾਰਤ ਲਿਆਂਦਾ ਜਾਵੇ ਅਤੇ ਉਸ ਦੇ ਪੁੱਤ ਦੇ ਕਤਲ ਦੀ ਅਸਲ ਵਜ੍ਹਾ ਬਾਰੇ ਵੀ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਦੌਰਾਨ ਉਸ ਨੇ ਗੈਂਗਸਟਰਾਂ ਦਾ ਨਾਰਕੋ ਟੈਸਟ ਵੀ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਚਾਈ ਸਾਹਮਣੇ ਲਿਆਉਣੀ ਹੈ ਤਾਂ ਫੜੇ ਗਏ ਗੈਂਗਸਟਰਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਜੋ ਸੰਗੀਤ ਜਗਤ ਵਿੱਚ ਇਸ ਕਤਲ ਕਾਂਡ ਪਿੱਛੇ ਚਿਹਰਿਆਂ ਦਾ ਖੁਲਾਸਾ ਹੋ ਸਕੇ।


ਮੀਡੀਆ ਰਿਪੋਰਟਾਂ ਤੋਂ ਹੀ ਸਾਹਮਣੇ ਆ ਰਿਹਾ ਹੈ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਇਸ ਪਿੱਛੇ ਕਿੰਨੀ ਕੁ ਸੱਚਾਈ ਹੈ, ਇਸ ਬਾਰੇ ਤਾਂ ਉਸ ਸਮੇਂ ਹੀ ਪਤਾ ਲੱਗੇਗਾ ਜਦ ਕੈਲੀਫੋਰਨੀਆ ਪੁਲਿਸ ਜਾਂ ਫਿਰ ਪੰਜਾਬ ਪੁਲਿਸ ਤੇ ਭਾਰਤੀ ਏਜੰਸੀਆਂ ਇਸ ਸੰਬਧੀ ਕੋਈ ਬਿਆਨ ਦਿੰਦੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਤਾਂ ਇਹ ਵੀ ਪਤਾ ਲੱਗਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਵਿੱਚ ਮਦਦ ਕਰਨ ਪਿੱਛੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦਾ ਹੱਥ ਹੈ ਅਤੇ ਉਸ ਨੇ ਹੀ ਇਸ ਦੀ ਜਾਣਕਾਰੀ ਖੂਫੀਆਂ ਏਜੰਸੀਆਂ ਨਾਲ ਸਾਂਝੀ ਕਰ ਕੇ ਗੋਲ਼ਡੀ ਬਰਾੜ ਨੂੰ ਫੜਵਾਇਆ ਹੈ।


ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਸੱਚੀ ਹੋਵੇ। ਜੇਕਰ ਗੋਲਡੀ ਬਰਾੜ ਨੂੰ ਭਾਰਤ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਇਸ ਪੂਰੇ ਮਾਮਲੇ ਦੇ ਪਿੱਛੇ ਦੇ ਚਿਹਰਿਆਂ ਦਾ ਵੀ ਪਤਾ ਲੱਗ ਜਾਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਅਨਮੋਲ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਜਦੋਂ ਕਿ ਭਾਣਜੇ ਨੂੰ ਅਜ਼ਰਬਾਈਜਾਨ ਵਿਚ ਹਿਰਾਸਤ ਵਿਚ ਲਿਆ ਗਿਆ ਸੀ।

ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਰਾੜ ਤੋਂ ਪੁੱਛਗਿੱਛ ਕਰਕੇ ਲਾਰੈਂਸ ਦਾ ਵੀ ਨਾਰਕੋ ਟੈਸਟ ਕਰਵਾਇਆ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਲਈ ਹਮੇਸ਼ਾ ਤਿਆਰ ਹਨ। ਜਿੱਥੇ ਵੀ ਉਸ ਦੀ ਲੋੜ ਹੋਵੇਗੀ ਉਹ ਪਹੁੰਚ ਜਾਵੇਗਾ। ਉਹ ਕਹਿੰਦਾ ਹੈ ਕਿ ਉਹ ਆਪਣਾ ਸਭ ਕੁਝ ਵੇਚਣ ਲਈ ਤਿਆਰ ਹੈ, ਭਾਵੇਂ ਉਸ ਦੀ ਜਾਨ ਦਾਅ ‘ਤੇ ਹੋਵੇ। ਉਸ ਦੇ ਪੁੱਤਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

error: Content is protected !!