ਜਥੇਦਾਰ ਸਿੰਘ ਸਾਹਿਬ ਨੇ ਪਟਨਾ ਸਾਹਿਬ ਦੀ ਕਮੇਟੀ ਨੂੰ ਕੀਤਾ ਤਲਬ, 6 ਦਸੰਬਰ ਨੂੰ ਦੇਣਾ ਪਵੇਗਾ ਮਨਮਰਜ਼ੀਆਂ ਦਾ ਹਿਸਾਬ

ਜਥੇਦਾਰ ਸਿੰਘ ਸਾਹਿਬ ਨੇ ਪਟਨਾ ਸਾਹਿਬ ਦੀ ਕਮੇਟੀ ਨੂੰ ਕੀਤਾ ਤਲਬ, ਇਸ ਮਾਮਲੇ ‘ਚ 6 ਦਸੰਬਰ ਨੂੰ ਹੋਣਾ ਪਵੇਗਾ ਪੇਸ਼


ਅੰਮ੍ਰਿਤਸਰ (ਗੁਰਪ੍ਰੀਤ ਸਿੰਘ) ਵੱਧਦੇ ਵਿਵਾਦ ਨੂੰ ਦੇਖਦ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਟਨਾ ਸਾਹਿਬ ਦੀ ਕਮੇਟੀ ਨੂੰ 6 ਦਸੰਬਰ ਵਾਲੇ ਦਿਨ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਟਨਾ ਸਾਹਿਬ ਕਮੇਟੀ ਨੂੰ ਲੈ ਕੇ ਲਗਾਤਾਰ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਸੀ, ਜਿਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਦਸੰਬਰ ਵਾਲੇ ਦਿਨ ਪਟਨਾ ਸਾਹਿਬ ਦੀ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਲੈ ਕੇ ਵੀ ਤਿਆਰੀਆਂ ਪਟਨਾ ਸਾਹਿਬ ਤੋਂ ਕੀਤੀਆਂ ਜਾ ਰਹੀਆਂ ਹਨ ਪਰ ਅਹੁਦੇਦਾਰਾਂ ਦੀਆਂ ਮਨਮਰਜੀਆ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।


ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਲਗਾਤਾਰ ਪਟਨਾ ਸਾਹਿਬ ਦੀ ਕਮੇਟੀ ਨੂੰ ਲੈ ਕੇ ਬਹੁਤ ਸਾਰੀਆਂ ਗਲਤ ਖਬਰਾਂ ਉਨ੍ਹਾਂ ਤੱਕ ਪਹੁੰਚ ਰਹੀਆ ਹਨ ਅਤੇ ਕਈ ਅਹੁਦੇਦਾਰ ਆਪਣੇ ਰਸੂਖ਼ ਦਾ ਫਾਇਦਾ ਚੁੱਕਦੇ ਹੋਏ ਖੁਦ ਮਨਮਰਜ਼ੀਆਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ ਅਤੇ ਉਹ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਆਉਣ ਵਾਲਾ ਹੈ ਅਤੇ ਉਸ ਦੀ ਤਿਆਰੀਆਂ ਲਈ ਪਟਨਾ ਸਾਹਿਬ ਤੋਂ ਕੀਤੀਆਂ ਜਾ ਰਹੀਆਂ ਹਨ ਪਰ ਪਟਨਾ ਸਾਹਿਬ ਕਮੇਟੀ ਵੱਲੋਂ ਲਗਾਤਾਰ ਹੀ ਮਾਣ ਮਰਿਆਦਾ ਨੂੰ ਖੰਡਨ ਕੀਤਾ ਜਾ ਰਿਹਾ, ਜਿਸ ਕਰ ਕੇ ਇਹ ਫ਼ੈਸਲਾ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਪਟਨਾ ਸਾਹਿਬ ਦੇ ਜਥੇਦਾਰ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਸੀ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਇਸ ਦੀ ਨਿਖੇਧੀ ਕੀਤੀ ਗਈ ਸੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਦਸੰਬਰ 12 ਵਜੇ ਪਟਨਾ ਸਾਹਿਬ ਕਮੇਟੀ ਨੂੰ ਤਲਬ ਕੀਤਾ ਗਿਆ ਹੈ ਹੁਣ ਵੇਖਣਾ ਹੋਵੇਗਾ ਕਿ ਕਮੇਟੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਮਣੇ ਪੇਸ਼ ਹੋ ਕੇ ਆਪਣਾ ਤਰਕ ਰੱਖਦੇ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀ ਫ਼ੈਸਲਾ ਲਿਤਾ ਜਾਂਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

error: Content is protected !!