ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਤੋਂ ਬਾਅਦ ਹੁਣ ਇਸ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕੀ ਇਕੱਲਾ ਬਾਦਲ ਪਰਿਵਾਰ ਚਲਾਵੇਗੀ ਪਾਰਟੀ ਨੂੰ?

ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਤੋਂ ਬਾਅਦ ਹੁਣ ਇਸ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕੀ ਇਕੱਲਾ ਬਾਦਲ ਪਰਿਵਾਰ ਚਲਾਵੇਗੀ ਪਾਰਟੀ ਨੂੰ?

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵਿਚ ਇਸ ਸਮੇਂ ਸਭ ਪਹਿਲਾਂ ਦੀ ਤਰ੍ਹਾਂ ਨਹੀ ਹੈ। ਹਰ ਰੋਜ਼ ਨਵਾਂ ਵਿਵਾਦ ਉੱਠ ਰਿਹਾ ਹੈ ਅਤੇ ਕਈ ਸੀਨੀਅਰ ਆਗੂ ਆਪਣੀ ਹੀ ਪਾਰਟੀ ਦੀ ਹਾਈਕਮਾਂਡ ਖਿਲਾਫ਼ ਆਵਾਜ਼ ਉਠਾ ਚੁੱਕੇ ਹਨ ਅਤੇ ਸੁਖਬੀਰ ਬਾਦਲ ਤੋਂ ਵੀ ਅਸਤੀਫੇ ਦੀ ਮੰਗ ਕਰ ਚੁੱਕੇ ਹਨ। ਬੀਬੀ ਜਗੀਰ ਕੌਰ ਦੀ ਬਗਾਵਤ ਅਜੇ ਘੱਟ ਨਹੀਂ ਹੋਈ ਅਤੇ ਹੁਣ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਖਿਲਾਫ਼ ਪਾਰਟੀ ਨੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਬਰਾੜ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ 6 ਦਸੰਬਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਨਿੱਜੀ ਤੌਰ ‘ਤੇ ਜਵਾਬ ਦੇਣ ਲਈ ਕਿਹਾ ਗਿਆ ਹੈ।

ਜਗਮੀਤ ਸਿੰਘ ਬਰਾੜ ਨੇ ਬੀਤੇ ਵੀਰਵਾਰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇੱਕ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਸਮੇਤ 12 ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿੱਚ ਸ਼ਾਮਲ ਕੀਤਾ ਸੀ। ਨਾਲ ਹੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।ਇਸ ਤੋਂ ਬਾਅਦ ਬਰਾੜ ਨੂੰ ਪਾਰਟੀ ਵਿਰੋਧੀ ਬਿਆਨਾਂ ਅਤੇ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਬਾਹਰ ਕੱਢਿਆ ਜਾ ਸਕਦਾ ਹੈ। ਬਰਾੜ ਨੇ ਬੀਬੀ ਜਗੀਰ ਕੌਰ ‘ਤੇ ਕੀਤੀ ਕਾਰਵਾਈ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੇ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ, ਜਦੋਂਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਬਰਾੜ ਨੇ ਦੱਸਿਆ ਕਿ 6 ਦਸੰਬਰ ਨੂੰ ਕਪੂਰਥਲਾ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਤੋਂ ਬਾਅਦ ਬਰਾੜ ਨੇ ਦੱਸਿਆ ਕਿ ਕਮੇਟੀ ਵੱਲੋਂ ਤਿੰਨ ਕਨਵੈਨਸ਼ਨਾਂ ਬਠਿੰਡਾ, ਤਰਨਤਾਰਨ ਅਤੇ ਜਲੰਧਰ ਵਿੱਚ ਕੀਤੀਆਂ ਜਾਣਗੀਆਂ।

error: Content is protected !!