ਘਪਲੇ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦਾ ਸਾਥੀ ਭਾਲ ਰਿਹਾ ਜ਼ਮਾਨਤ, ਸੁਪਰੀਮ ਕੋਰਟ ਨੇ ਦਿੱਤਾ ਕਰਾਰਾ ਜਵਾਬ

ਘਪਲੇ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦਾ ਸਾਥੀ ਭਾਲ ਰਿਹਾ ਜ਼ਮਾਨਤ, ਸੁਪਰੀਮ ਕੋਰਟ ਨੇ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਕਾਂਗਰਸੀ ਆਗੂਆਂ ਦੀਆਂ ਮੁਸ਼ਕਲਾਂ ਬਰਕਰਾਰ ਹਨ ਅਤੇ ਇਸ ਦੌਰਾਨ ਹੀ ਜ਼ਮਾਨਤਾਂ ਦੀ ਭਾਲ ਵਿੱਚ ਕਈ ਤਾਂ ਸੁਪਰੀਮ ਕੋਰਟ ਤਕ ਵੀ ਗਏ ਪਰ ਉੱਥੇ ਵੀ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਇਸ ਦੌਰਾਨ ਕਈ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿਚ ਹਨ ਅਤੇ ਕਈ ਭਗੌੜੇ ਹੋਏ ਹਨ। ਇਸ ਦੌਰਾਨ ਹੀ ਖਬਰ ਮਿਲੀ ਹੈ ਕਿ ਇੰਦਰਜੀਤ ਸਿੰਘ ਇੰਦੀ ਦੀ ਜ਼ਮਾਨਤ ਪਟੀਸ਼ਨ ਵੀ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਰੱਦ ਕਰ ਦਿੱਤੀ ਗਈ।

ਤੁਹਾਨੂੰ ਦੱਸ ਦੇਈਏ ਕਿ ਇੰਦਰਜੀਤ ਸਿੰਘ ਇੰਦੀ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਹੈ। ਇੰਦਰਜੀਤ ਸਿੰਘ ਇਸ ਕੇਸ ਵਿੱਚ ਭਗੌੜਾ ਹੈ ਅਤੇ ਇਸ ਕੇਸ ਦਾ ਮੁੱਖ ਮਾਸਟਰਮਾਈਂਡ ਹੈ। ਸਾਬਕਾ ਮੰਤਰੀ ਆਸ਼ੂ ਦੇ ਪੀਏ ਮੀਨੂੰ ਪੰਕਜ ਮਲਹੋਤਰਾ ਅਤੇ ਇੰਦਰਜੀਤ ਸਿੰਘ ਦੀ ਭਾਲ ਵਿੱਚ ਵਿਜੀਲੈਂਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਵਿਜੀਲੈਂਸ ਵੱਲੋਂ ਆਪਣੀ ਕਾਰਵਾਈ ਜਾਰੀ ਹੈ ਅਤੇ ਦੋਵਾਂ ਨੂੰ ਭਗੌੜਾ ਐਲਾਨਣ ਦੇ ਮਾਮਲੇ ਦੀ ਸੁਣਵਾਈ 24 ਦਸੰਬਰ ਨੂੰ ਹੋਣੀ ਹੈ। ਇਸ ਦੇ ਨਾਲ ਹੀ ਤੇਲੂ ਰਾਮ ਬਾਂਸਲ ਠੇਕੇਦਾਰ ਦੀਆਂ ਮੁਸ਼ਕਿਲਾਂ ਵੀ ਹੁਣ ਤੱਕ ਵਧ ਗਈਆਂ ਹਨ। ਜੇਕਰ ਸ਼ਨੀਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਹੋ ਜਾਂਦੀ ਹੈ ਤਾਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਸੈਸ਼ਨ ਅਦਾਲਤ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੰਦਰਜੀਤ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ। ਇਸ ਤੋਂ ਬਾਅਦ ਇੰਦਰਜੀਤ ਸਿੰਘ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਹੁਣ ਇੰਦਰਜੀਤ ਸਿੰਘ ਦੇ ਨਾਲ-ਨਾਲ ਮੀਨੂੰ ਪੰਕਜ ਮਲਹੋਤਰਾ ਦੀਆਂ ਮੁਸ਼ਕਲਾਂ ਵੀ ਵਧਣਗੀਆਂ।

error: Content is protected !!