ਦਿਲ-ਦਹਿਲਾ ਦੇਣ ਵਾਲੇ ਸੜਕ ਹਾਦਸੇ ‘ਚ ਔਰਤ ਦੀ ਕੱਟੀ ਗਈ ਗਰਦਨ, 3 ਜ਼ਖਮੀ

ਦਿਲ-ਦਹਿਲਾ ਦੇਣ ਵਾਲੇ ਸੜਕ ਹਾਦਸੇ ‘ਚ ਔਰਤ ਦੀ ਕੱਟੀ ਗਈ ਗਰਦਨ, 3 ਜ਼ਖਮੀ

ਫਰੀਦਕੋਟ (ਵੀਓਪੀ ਬਿਊਰੋ) ਬੀਤੀ ਰਾਤ ਨੂੰ ਪੰਜਾਬ ਦੇ ਜਿਲ੍ਹਾ ਫਰੀਦਕੋਟ ਵਿੱਚ ਕੋਟਕਪੂਰਾ ਰੋਡ ‘ਤੇ ਹਰਿੰਦਰਾ ਨਗਰ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ ਅਤੇ 3 ਹੋਰ ਲਕ ਜ਼ਖਮੀ ਹੋ ਗਏ। ਘਟਨਾ ਉਸ ਸਮੇਂ ਹੋਏ ਜਦ ਇੱਕ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੀ ਦੂਜੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਖੜ੍ਹੀ ਕਾਰ ਬੁਰੀ ਤਰ੍ਹਾਂ ਨਾਲ ਉਖੜ ਗਈ ਅਤੇ ਕਾਰ ਦੀ ਪਿਛਲੀ ਸੀਟ ‘ਤੇ ਬੈਠੀ ਔਰਤ ਦੀ ਜ਼ਬਰਦਸਤ ਝਟਕੇ ਕਾਰਨ ਮੌਤ ਹੋ ਗਈ ਅਤੇ ਉਸ ਦੀ ਗਰਦਨ ਹੀ ਕੱਟੀ ਗਈ। ਇਸ ਦੌਰਾਨ ਤਿੰਨ ਹੋਰ ਲੋਕ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕੋਟਕਪੂਰਾ ਦਾ ਰਹਿਣ ਵਾਲਾ ਰੈਡੀਮੇਡ ਕੱਪੜਿਆਂ ਦਾ ਕਾਰੋਬਾਰੀ ਸ਼ਕਤੀ ਆਹੂਜਾ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਫਰੀਦਕੋਟ ਆਇਆ ਹੋਇਆ ਸੀ। ਰਾਤ ਕਰੀਬ 10 ਵਜੇ ਉਸ ਨੇ ਆਪਣੀ ਕਾਰ ਹਰਿੰਦਰਾ ਨਗਰ ਨੇੜੇ ਸੜਕ ਕਿਨਾਰੇ ਖੜ੍ਹੀ ਕੀਤੀ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਖੜ੍ਹੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਕਾਰ ਦੀ ਪਿਛਲੀ ਸੀਟ ‘ਤੇ ਬੈਠੀ ਸ਼ਕਤੀ ਆਹੂਜਾ ਦੀ ਪਤਨੀ ਦੀ ਗਰਦਨ ਕੱਟੀ ਗਈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਜਦੋਂ ਤੱਕ ਕਾਰ ਸਵਾਰਾਂ ਨੂੰ ਬਾਹਰ ਕੱਢਿਆ, ਉਦੋਂ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ। ਬਾਕੀ ਤਿੰਨ ਜ਼ਖ਼ਮੀਆਂ ਨੂੰ ਮੈਡੀਕਲ ਹਸਪਤਾਲ ਲਿਜਾਇਆ ਗਿਆ। ਸਥਾਨਕ ਵਾਸੀ ਅਮਨ ਵੜਿੰਗ ਨੇ ਦੱਸਿਆ ਕਿ ਸੂਚਨਾ ਦੇ ਬਾਵਜੂਦ ਪੁਲੀਸ ਸਮੇਂ ਸਿਰ ਨਹੀਂ ਆਈ। ਕਰੀਬ ਅੱਧੇ ਘੰਟੇ ਬਾਅਦ ਐਂਬੂਲੈਂਸ ਗੱਡੀ ਵੀ ਪਹੁੰਚ ਗਈ, ਜਿਸ ਕਾਰਨ ਔਰਤ ਦੀ ਦਰਦਨਾਕ ਮੌਤ ਹੋ ਗਈ।

error: Content is protected !!