ਰਣਜੀਤ ਸਿੰਘ ਦੇ ਕਾਤਲਾਂ ਨੂੰ ਗਿਰਫਤਾਰ ਕਰਵਾਉਣ ਲਈ ਮਹਿਮਾ ਨਿਵਾਸੀਆਂ ਨੇ ਸੀਨੀਅਰ ਪੁਲਿਸ ਕਪਤਾਨ ਦੇ ਦਫਤਰ ਅੱਗੇ ਲਾਇਆ ਧਰਨਾ, ਇਨਸਾਫ ਨਾ ਮਿਲਣ ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਰਣਜੀਤ ਸਿੰਘ ਦੇ ਕਾਤਲਾਂ ਨੂੰ ਗਿਰਫਤਾਰ ਕਰਵਾਉਣ ਲਈ ਮਹਿਮਾ ਨਿਵਾਸੀਆਂ ਨੇ ਸੀਨੀਅਰ ਪੁਲਿਸ ਕਪਤਾਨ ਦੇ ਦਫਤਰ ਅੱਗੇ ਲਾਇਆ ਧਰਨਾ, ਇਨਸਾਫ ਨਾ ਮਿਲਣ ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਫਿਰੋਜ਼ਪੁਰ 5 ਦਸੰਬਰ( ਜਤਿੰਦਰ ਪਿੰਕਲ )

ਤਿੰਨ ਹਫਤੇ ਪਹਿਲਾਂ ਕਤਲ ਹੋਏ ਪਿੰਡ ਮਹਿਮਾ ਦੇ ਨੌਜਵਾਨ ਰਣਜੀਤ ਸਿੰਘ ਦੇ ਕਾਤਲਾਂ ਨੂੰ ਪੁਲਿਸ ਵਲੋਂ ਗਿਰਫਤਾਰ ਨਾ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ। ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਪੰਜਾਬ ਜਮਹੂਰੀ ਮੋਰਚਾ ਦੇ ਆਗੂਆਂ ਨੇ ਵਰਕਰਾਂ ਸਮੇਤ ਸ਼ਮੂਲੀਅਤ ਕੀਤੀ। ਕਾਤਲਾਂ ਨੂੰ ਨਾ ਫੜਨ ਦੇ ਰੋਸ ਕਾਰਨ ਧਰਨਾਕਾਰੀਆਂ ਨੇ ਪੁਲਿਸ ਖਿਲਾਫ਼ ਜੰਮਕੇ ਨਾਹਰੇਬਾਜੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਤਿੰਨ ਹਫਤੇ ਬੀਤਣ ਦੇ ਬਾਵਜੂਦ ਵੀ ਦੋਸ਼ੀ ਗਿਰਫਤਾਰ ਨਹੀ ਕੀਤੇ ਗਏ । ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਸ਼ਹਿ ਦੇ ਰਹੀ ਹੈ ਜਿਸ ਕਰਕੇ ਪੀੜਤ ਪਰਿਵਾਰ ਅਤੇ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਦੋਸ਼ੀ ਵਿਅਕਤੀਆਂ ਨੂੰ ਖੁੱਲੇ ਛੱਡਣਾ ਕਿਸੇ ਹੋਰ ਵੱਡੀ ਘਟਨਾ ਦਾ ਕਾਰਣ ਬਣ ਸਕਦਾ ਹੈ। ਇਸ ਮੌਕੇ ਡਿਟੈਕਟਿਵ ਪੁਲਿਸ ਕਪਤਾਨ ਗੁਰਮੀਤ ਸਿੰਘ ਚੀਮਾਂ ਵਲੋਂ ਤੁਰੰਤ ਦੋਸ਼ੀਆਂ ਨੂੰ ਫੜਨ ਦੇ ਭਰੌਸੇ ਮਗਰੋ ਧਰਨਾ ਸਮਾਪਤ ਕਰ ਦਿੱਤਾ ਗਿਆ ।

ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ । ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ , ਸੁਖਦੇਵ ਸਿੰਘ ਮਹਿਮਾ, ਸੁਰਜੀਤ ਬਜ਼ੀਦਪੁਰ, ਜਥੇਦਾਰ ਮਨਜੀਤ ਸਿੰਘ ਮਹਿਮਾ, ਪੰਜਾਬ ਜਮਹੂਰੀ ਮੋਰਚਾ ਦੇ ਸੂਬਾ ਆਗੂ ਜਸਵੰਤ ਸਿੰਘ ਪੱਟੀ, ਕਿਸਾਨ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਅਰਾਈਆਂ ਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਕਸ਼ਮੀਰ ਸਿੰਘ ਅਰਾਈਆਂ ਵਾਲਾ, ਬੀਕੇਯੂ ਲੱਖੋਵਾਲ ਦੇ ਅਮਰੀਕ ਸਿੰਘ ਮਮਦੋਟ, ਬੀਕੇਯੂ ਸਿੱਧੂਪੁਰ ਦੇ ਗੁਰਮੀਤ ਸਿੰਘ ਘੋੜੇ ਚੱਕ , ਮਹਿਮਾ ਦੇ ਸਰਪੰਚ ਅਮਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ ।

error: Content is protected !!