ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਬੇਅਦਬੀ ਮਾਮਲੇ ਦੇ ਦਸਤਾਵੇਜ਼ ਸੌਂਪ ਦਿਓ ਡੇਰਾ ਮੁਖੀ ਰਾਮ ਰਹੀਮ ਨੂੰ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਬੇਅਦਬੀ ਮਾਮਲੇ ਦੇ ਦਸਤਾਵੇਜ਼ ਸੌਂਪ ਦਿਓ ਡੇਰਾ ਮੁਖੀ ਰਾਮ ਰਹੀਮ ਨੂੰ

ਚੰਡੀਗੜ੍ਹ (ਵੀਓਪੀ ਬਿਊਰੋ) ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਬੇਅਦਬੀ ਮਾਮਲੇ ਵਿੱਚ ਚਲਾਨ ਅਤੇ ਹੋਰ ਦਸਤਾਵੇਜ਼ ਸੌਂਪਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਪੈਨ ਡਰਾਈਵ ਦੇ ਸਾਰੇ ਦਸਤਾਵੇਜ਼ ਰਾਮ ਰਹੀਮ ਦੇ ਵਕੀਲ ਨੂੰ ਸੌਂਪਣੇ ਹੋਣਗੇ। ਇਸ ਹੁਕਮ ਨਾਲ ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਰਾਮ ਰਹੀਮ ਨੇ ਐਡਵੋਕੇਟ ਆਰ.ਕਾਰਤਿਕੇਅ ਦੇ ਜ਼ਰੀਏ ਪਟੀਸ਼ਨ ਦਾਇਰ ਕਰਦੇ ਹੋਏ ਹਾਈ ਕੋਰਟ ਨੂੰ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਗੌਰਵ ਗਰਗ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ਇਹ ਪਟੀਸ਼ਨ ਕੇਸ ਨੂੰ ਲਟਕਾਉਣ ਲਈ ਦਾਇਰ ਕੀਤੀ ਗਈ ਹੈ।


ਇਸ ਦੇ ਨਾਲ ਹੀ ਡੇਰਾ ਮੁਖੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਸ ਨੇ ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ‘ਚ ਕੇਸ ਨਾਲ ਸਬੰਧਤ ਦਸਤਾਵੇਜ਼ਾਂ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ। ਉਥੇ ਇਸ ਕੇਸ ਦੀ ਸੁਣਵਾਈ ਚੱਲ ਰਹੀ ਹੈ। ਹੇਠਲੀ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ। ਅਜਿਹੇ ‘ਚ ਉਨ੍ਹਾਂ ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨੀ ਪਈ। ਬੇਅਦਬੀ ਮਾਮਲੇ ‘ਚ ਫਰੀਦਕੋਟ ਦੀ ਹੇਠਲੀ ਅਦਾਲਤ ਨੇ ਡੇਰਾ ਮੁਖੀ ਨੂੰ ਦੋਸ਼ੀ ਬਣਾਇਆ ਅਤੇ ਡੇਰਾ ਮੁਖੀ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਪ੍ਰੋਡਕਸ਼ਨ ਵਾਰੰਟ ਦੇ ਹੁਕਮਾਂ ਨੂੰ ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਜਾਂਚ ਲਈ ਗਠਿਤ ਐਸਆਈਟੀ ਨੂੰ ਸੋਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਹਨ।

error: Content is protected !!