ਗੋਲਡੀ ਬਰਾੜ ਨਹੀਂ ਆਇਆ ਹੱਥ! ਕਹਿੰਦਾ ਝੂਠ ਬੋਲਦੀਆਂ ਸਰਕਾਰਾਂ, ਇੱਥੇ ਤਾਂ ਪੂਰੀ ਚੜ੍ਹਦੀ ਕਲਾਂ ਆ

ਗੋਲਡੀ ਬਰਾੜ ਨਹੀਂ ਆਇਆ ਹੱਥ! ਕਹਿੰਦਾ ਝੂਠ ਬੋਲਦੀਆਂ ਸਰਕਾਰਾਂ, ਇੱਥੇ ਤਾਂ ਪੂਰੀ ਚੜ੍ਹਦੀ ਕਲਾਂ ਆ

ਵੀਓਪੀ ਬਿਊਰੋ – ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਦੋਸ਼ੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ  ਲੈ ਕੇ ਕੁਝ ਦਿਨਾਂ ਤੋਂ ਕਾਫੀ ਅਫਵਾਹਾਂ ਫੈਲ ਰਹੀਆਂ ਹਨ ਕਿ ਉਹ ਅਜੇ ਵੀ ਅਮਰੀਕਾ ਵਿੱਚ ਪੁਲਿਸ ਦੇ ਹੱਥ ਨਹੀਂ ਆਇਆ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਝੂਠ ਬੋਲ ਰਹੀ ਹੈ। ਇਸ ਦੌਰਾਨ ਇਕ ਨਿੱਜੀ ਯੂ-ਟਿਊਬ ਚੈਨਲ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨਿਊਜ਼ ਐਂਕਰ ਗੋਲਡੀ ਬਰਾੜ ਦੇ ਨਾਲ ਫੋਨ ਉੱਪਰ ਗੱਲਬਾਤ ਕਰਨ ਦਾ ਦਾਅਵਾ ਕਰ ਰਿਹਾ ਹੈ ਅਤੇ ਇਸ ਵਿੱਚ ਗੋਲਡੀ ਬਰਾੜ ਕਹਿ ਰਿਹਾ ਹੈ ਕਿ ਉਸ ਨੂੰ ਕਿਸੇ ਨੇ ਗ੍ਰਿਫਤਾਰ ਨਹੀਂ ਕੀਤਾ ਹੈ ਅਤੇ ਉਹ ਜਿਊਂਦੇ ਜੀਅ ਕਿਸੇ ਦੇ ਹੱਥ ਵੀ ਨਹੀਂ ਆਵੇਗਾ। ਉਸ ਨੇ ਕਿਹਾ ਕਿ ਉਹ ਇੱਥੇ ਪੂਰੀ ਚੜ੍ਹਦੀ ਕਲਾਂ ਵਿੱਚ ਹੈ ਅਤੇ ਸਰਕਾਰ ਝੂਠ ਬੋਲ ਰਹੀਆਂ ਹਨ ਕਿ ਉਸ ਦੀ ਗ੍ਰਿਫਤਾਰੀ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਸੰਬਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਕਥਿਤ ਮਾਸਟਰਮਾਈਂਡ ਬਰਾੜ ਨੂੰ ਪੁਲਿਸ ਨੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਨੂੰ ‘ਯਕੀਨਨ ਭਾਰਤ ਲਿਆਂਦਾ ਜਾਵੇਗਾ।’ ਸੀਐਮ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ। ਉਨ੍ਹਾਂ ਕਿਹਾ ਕਿ ਬਰਾੜ ‘ਬਹੁਤ ਜਲਦੀ’ ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੋਣਗੇ। ਹਾਲਾਂਕਿ, ਗੈਂਗਸਟਰ ਗੋਲਡੀ ਬਰਾੜ ਨੇ ਯੂਟਿਊਬ ‘ਤੇ ਇੱਕ ਪੱਤਰਕਾਰ ਨੂੰ ਦਿੱਤੇ ਕਥਿਤ ਇੰਟਰਵਿਊ ਵਿੱਚ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ। ਇੰਟਰਵਿਊ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੋ ਸਕੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਮੁਖੀ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਮਾਮਲੇ ‘ਤੇ ਮੁੱਖ ਮੰਤਰੀ ਦੇ ਬਿਆਨ ‘ਤੇ ਭਰੋਸਾ ਨਹੀਂ ਹੈ। ਮਜੀਠੀਆ ਨੇ ਮਾਨ ‘ਤੇ ਲੋਕਾਂ ਨਾਲ ਝੂਠ ਬੋਲਣ ਦਾ ਦੋਸ਼ ਲਗਾਇਆ ਸੀ ਅਤੇ ਕਿਹਾ ਸੀ ਕਿ ਉਹ ਜਾਣਦੇ ਹਨ ਕਿ ਬਰਾੜ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਨੇ ਗੈਂਗਸਟਰ ਬਾਰੇ ਗੁੰਮਰਾਹਕੁੰਨ ਬਿਆਨ ਦਿੱਤਾ ਹੈ।

error: Content is protected !!