ਨਾਜਾਇਜ਼ ਸ਼ਰਾਬ ਫੈਕਟਰੀਆਂ ਨਾਲ ਚਰਚਾ ’ਚ ਆਏ ਸਾਬਕਾ ਕਾਂਗਰਸੀ ਵਿਧਾਇਕ ਦੇ ਵਿਦੇਸ਼ ਜਾਣ ‘ਤੇ ਲੱਗੀ ਪਾਬੰਦੀ, ਪੱਤਰਕਾਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਆ ਸੀ ਨਾਮ

ਨਾਜਾਇਜ਼ ਸ਼ਰਾਬ ਫੈਕਟਰੀਆਂ ਨਾਲ ਚਰਚਾ ’ਚ ਆਏ ਸਾਬਕਾ ਕਾਂਗਰਸੀ ਵਿਧਾਇਕ ਦੇ ਵਿਦੇਸ਼ ਜਾਣ ‘ਤੇ ਲੱਗੀ ਪਾਬੰਦੀ, ਪੱਤਰਕਾਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਆ ਸੀ ਨਾਮ

ਚੰਡੀਗੜ੍ਹ (ਵੀਓਪੀ ਬਿਊਰੋ) ਪਿਛਲੇ ਕਾਫੀ ਦਿਨਾਂ ਤੋਂ ਚਰਚਾ ਵਿੱਚ ਆਏ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੇ ਵਿਦੇਸ਼ ਜਾਣ ਉੱਪਰ ਪਾਬੰਦੀ ਲਾ ਦਿੱਤੀ ਗਈ ਹੈ। ਦਰਅਸਲ ਇਸ ਤੋਂ ਪਹਿਲਾਂ ਉਹਨਾਂ ਦਾ ਨਾਮ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਨੂੰ ਲੈ ਕੇ ਚਰਚਾ ‘ਚ ਆਇਆ ਸੀ ਅਤੇ ਇਸ ਤੋਂ ਬਾਅਦ ਪੱਤਰਕਾਰ ਰਮੇਸ਼ ਸ਼ਰਮਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਅਤੇ ਸੁਸਾਈਡ ਨੋਟ ਵਿੱਚ ਵੀ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦਾ ਨਾਮ ਲਿਆ ਸੀ। ਖੁਦਕੁਸ਼ੀ ਮਾਮਲੇ ਵਿੱਚ ਮੁੱਖ ਮੁਲਜ਼ਮ ਹਰਦਿਆਲ ਸਿੰਘ ਕੰਬੋਜ ਅਤੇ ਉਸ ਦੇ ਪੁੱਤਰ ਨਿਰਭੈ ਸਿੰਘ ਫੌਜੀ ਅਤੇ ਕੁਝ ਵਕੀਲ, ਆਜ਼ਾਦੀ ਘੁਲਾਟੀਆਂ ਅਤੇ ਡਾਕਟਰਾਂ ਦੇ ਨਾਂ ਸ਼ਾਮਲ ਹਨ।


ਗ੍ਰਹਿ ਵਿਭਾਗ ਦੀ ਇਮੀਗ੍ਰੇਸ਼ਨ ਬਿਊਰੋ ਵੱਲੋਂ ਦੋਸ਼ੀ ਹਰਦਿਆਲ ਕੰਬੋਜ ਖਿਲਾਫ ਐੱਲ.ਓ.ਸੀ. ਗੌਰਤਲਬ ਹੈ ਕਿ ਮੁਲਜ਼ਮ ਕੰਬੋਜ ਰਾਜਪੁਰਾ ਦੇ ਇੱਕ ਪੱਤਰਕਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਵੀ ਮੁਲਜ਼ਮ ਹੈ। ਇਸ ਕਾਰਨ ਉਸ ਦੇ ਫਰਾਰ ਹੋਣ ਦੀ ਪੂਰੀ ਸੰਭਾਵਨਾ ਸੀ। ਪੱਤਰਕਾਰ ਦੀ ਖੁਦਕੁਸ਼ੀ ਮਾਮਲੇ ਤੋਂ ਬਾਅਦ ਤੋਂ ਹੀ ਦੋਸ਼ੀ ਪੁਲਿਸ ਤੋਂ ਬਚਣ ਲਈ ਫਰਾਰ ਹੈ। ਇਸ ਤੋਂ ਪਹਿਲਾਂ ਪੱਤਰਕਾਰ ਰਮੇਸ਼ ਸ਼ਰਮਾ ਖੁਦਕੁਸ਼ੀ ਮਾਮਲੇ ਦੇ ਮੁਲਜ਼ਮ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਪਰ ਅਦਾਲਤ ਤੋਂ ਰਾਹਤ ਨਾ ਮਿਲਣ ਦੇ ਬਾਵਜੂਦ ਮੁਲਜ਼ਮ ਨੇ ਨਾ ਪੁਲੀਸ ਅੱਗੇ ਨਾ ਹੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਹਰਦਿਆਲ ਅਤੇ ਉਸ ਦੇ ਪੁੱਤਰ ਨਿਰਭੈ ਸਿੰਘ ਫੌਜੀ ਸਮੇਤ 6 ਦੇ ਕਰੀਬ ਮੁਲਜ਼ਮ ਹਨ।


ਪੁਲਿਸ ਥਾਣਾ ਸਿਟੀ ਰਾਜਪੁਰਾ ਨੇ ਰਮੇਸ਼ ਦੀ ਪਤਨੀ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵੀਡੀਓ ਅਤੇ ਸੁਸਾਈਡ ਨੋਟ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਰਮੇਸ਼ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੀ ਪਤਨੀ ਲਗਾਤਾਰ ਪੁਲਸ-ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ। ਵੀਡੀਓ ‘ਚ ਰਮੇਸ਼ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ‘ਤੇ ਆਪਣਾ ਢਾਬਾ ਬੰਦ ਕਰਵਾਉਣ ਦਾ ਦੋਸ਼ ਲਗਾਇਆ ਹੈ। ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਉਹ ਮੁਲਜ਼ਮਾਂ ਨੂੰ ਮਹੀਨਾਵਾਰ ਪੈਸੇ ਨਹੀਂ ਦੇ ਸਕਦਾ ਸੀ, ਜਿਸ ਕਰਕੇ ਉਸ ਨੇ ਕਰੀਬ 40 ਮਹੀਨੇ ਪਹਿਲਾਂ ਆਪਣਾ ਢਾਬਾ ਬੰਦ ਕਰਵਾ ਦਿੱਤਾ ਸੀ। ਇਸ ਕਾਰਨ ਉਹ ਬੇਰੁਜ਼ਗਾਰ ਹੋ ਗਿਆ। ਬਿਨਾਂ ਵਜ੍ਹਾ ਪ੍ਰੇਸ਼ਾਨ ਹੋਣ ਤੋਂ ਤੰਗ ਆ ਕੇ ਉਸ ਨੇ ਕਿਹਾ ਸੀ ਕਿ ਖੁਦਕੁਸ਼ੀ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਸੀ।

error: Content is protected !!