ਵਿਜੀਲੈਂਸ ਦੇ ਬੁਲਾਵੇ ‘ਤੇ ਪੇਸ਼ ਨਹੀਂ ਹੋਏ ਕਾਂਗਰਸ ਦੇ ਸੀਨੀਅਰ ਆਗੂ, ਕਿਹਾ- ਸਮਾਂ ਦੇਵੋਂ ਅਜੇ ਕਾਗਜ਼ ਵੀ ਇਕੱਠੇ ਕਰਨੇ ਆ

ਵਿਜੀਲੈਂਸ ਦੇ ਬੁਲਾਵੇ ‘ਤੇ ਪੇਸ਼ ਨਹੀਂ ਹੋਏ ਕਾਂਗਰਸੀ ਆਗੂ, ਕਿਹਾ- ਸਮਾਂ ਦੇਵੋਂ ਅਜੇ ਕਾਗਜ਼ ਵੀ ਇਕੱਠੇ ਕਰਨੇ ਆ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀ ਲਗਾਤਾਰ ਨਿਸ਼ਾਨੇ ਉੱਪਰ ਹਨ।ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪਹੁੰਚੇ। ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫ਼ਤਰ ਪੁੱਜਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਅਤੇ ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪਹੁੰਚੇ। ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫ਼ਤਰ ਪੁੱਜਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ, ਉਨ੍ਹਾਂ ਨੇ ਕਿਹਾ ਕਿ ਇਸ ਲਈ ਉਹਨਾਂ ਨੇ ਅਜੇ ਡਾਕੂਮੈਂਟ ਵੀ ਇਕੱਠੇ ਕਰਨੇ ਹਨ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਅਤੇ ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ।


ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਹਫ਼ਤੇ ਦਾ ਦਿੱਤਾ ਸਮਾਂ ਖਤਮ ਹੋ ਗਿਆ ਹੈ ਪਰ ਸਾਬਕਾ ਉਪ ਮੁੱਖ ਮੰਤਰੀ ਨਹੀਂ ਪਹੁੰਚੇ। ਸਮਾਂ ਦਿੱਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਗੌਰਤਲਬ ਹੈ ਕਿ ਵਿਜੀਲੈਂਸ ਨੇ ਓਮ ਪ੍ਰਕਾਸ਼ ਸੋਨੀ ਖਿਲਾਫ ਮਿਲੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਦੀ ਆਮਦਨ ਅਤੇ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਓਮ ਪ੍ਰਕਾਸ਼ ਸੋਨੀ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਸੀ ਪਰ ਉਸ ਨੇ ਸ਼ਹਿਰ ਵਿੱਚ ਨਾ ਹੋਣ ਦੀ ਗੱਲ ਕਹਿ ਕੇ ਕੁਝ ਸਮਾਂ ਮੰਗਿਆ।


ਓਮ ਪ੍ਰਕਾਸ਼ ਸੋਨੀ ਤੋਂ ਪਿਛਲੇ ਮੰਗਲਵਾਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਵਿਜੀਲੈਂਸ ਨੇ ਡਿਪਟੀ ਸੀ.ਐਮ ਸੋਨੀ ਨੂੰ ਭਰਨ ਦੇ ਕੁਝ ਆਦੇਸ਼ ਦਿੱਤੇ ਸਨ। ਜਿਨ੍ਹਾਂ ਨੂੰ ਭਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਕ ਹਫਤਾ ਪੂਰਾ ਹੋਣ ਤੋਂ ਬਾਅਦ ਵੀ ਸੋਨੀ ਮੰਗਲਵਾਰ ਨੂੰ ਪੇਸ਼ ਨਹੀਂ ਹੋਏ ਅਤੇ ਕੁਝ ਹੋਰ ਸਮਾਂ ਮੰਗਿਆ ਹੈ।

error: Content is protected !!