Skip to content
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਕੀਤੇ ਗਏ ਦਰਜ਼

ਮਾਮਲੇ’ ਚ ਚਾਰ ਕਿਸਾਨਾਂ ਸਣੇ ਕੁਲ ਅੱਠ ਲੋਕਾਂ ਦੀ ਹੋਈ ਸੀ ਮੌਤ
ਨਵੀਂ ਦਿੱਲੀ 7 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਵੱਲੋਂ ਆਈਪੀਸੀ ਦੀ ਧਾਰਾ 147, 148, 149, 326, 30, 302, 120 ਬੀ, 427 ਅਤੇ ਧਾਰਾ 177 ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਜਿਕਰਯੋਗ ਹੈ ਕਿ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ ਕੁਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ ।

5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਅਤੇ 13 ਹੋਰ ਦੋਸ਼ੀਆਂ ਦੀਆਂ ਅਰਜ਼ੀਆਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ ਅਤੇ ਉਹ ਪੂਰੀ ਤਰ੍ਹਾਂ ਬੇਕਸੂਰ ਸਨ।

ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਲਜ਼ਾਮ ਸੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਆਪਣੇ ਗੱਡੀ ਚੜਾ ਦਿੱਤੀ ਸੀ ਜਿਸ ਮਗਰੋਂ ਹਿੰਸਾ ਭੜਕ ਗਈ ਸੀ। ਇਸ ਦੌਰਾਨ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।
error: Content is protected !!