Skip to content
Thursday, December 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
December
7
ਪੰਜਾਬ ‘ਚ 5 ਹਜ਼ਾਰ ਤੋਂ ਜ਼ਿਆਦਾ ਹਥਿਆਰਾਂ ਦੇ ਲਾਈਸੈਂਸ ਰੱਦ, ਨਿਯਮਾਂ ਦੀਆਂ ਧੱਜੀਆਂ ਉਡਾ ਕੇ ਟੰਗੀ ਫਿਰਦੇ ਸੀ ਡੱਬ ਨਾਲ
Latest News
Punjab
ਪੰਜਾਬ ‘ਚ 5 ਹਜ਼ਾਰ ਤੋਂ ਜ਼ਿਆਦਾ ਹਥਿਆਰਾਂ ਦੇ ਲਾਈਸੈਂਸ ਰੱਦ, ਨਿਯਮਾਂ ਦੀਆਂ ਧੱਜੀਆਂ ਉਡਾ ਕੇ ਟੰਗੀ ਫਿਰਦੇ ਸੀ ਡੱਬ ਨਾਲ
December 7, 2022
Voice of Punjab
ਪੰਜਾਬ ‘ਚ 5 ਹਜ਼ਾਰ ਤੋਂ ਜ਼ਿਆਦਾ ਹਥਿਆਰਾਂ ਦੇ ਲਾਈਸੈਂਸ ਰੱਦ, ਨਿਯਮਾਂ ਦੀਆਂ ਧੱਜੀਆਂ ਉਡਾ ਕੇ ਟੰਗੀ ਫਿਰਦੇ ਸੀ ਡੱਬ ਨਾਲ
ਚੰਡੀਗੜ੍ਹ (ਵੀਓਪੀ ਬਿਊਰੋ) ਆਏ ਦਿਨ ਪੰਜਾਬ ਵਿੱਚ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਗੈਂਗਸਟਰਾਂ ਦੇ ਆਤੰਕ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਹਥਿਆਰਾਂ ਦੀ ਵੈਰੀਫਿਕੇਸ਼ਨ ਅਧੀਨ ਪੰਜਾਬ ਵਿੱਚ ਹੁਣ ਤਕ ਸਰਕਾਰ ਅਤੇ ਪੁਲਿਸ ਵੱਲ਼ੋਂ 5 ਹਜ਼ਾਰ ਤੋਂ ਜ਼ਿਆਦਾ ਹਥਿਆਰਾਂ ਦੇ ਲਾਈਸੈਂਸ ਰੱਦ ਕਰ ਦਿੱਤੇ ਗਏ ਹਨ ਕਿਉਂਕਿ ਇਹ ਸਾਰੇ ਹਥਿਆਰਾਂ ਦੇ ਲਾਇਸੈਂਸ ਨਿਯਮਾਂ ਨੂੰ ਛਿੱਕੇ ਟੰਗ ਕੇ ਬਣਾਏ ਹੋਏ ਸਨ। ਇਸ ‘ਚ ਕੁਝ ਲੋਕਾਂ ਨੇ ਫਰਜ਼ੀ ਰਿਹਾਇਸ਼ ਦਾ ਪਤਾ ਦਿੱਤਾ ਸੀ ਜਦਕਿ ਕੁਝ ਨੇ ਆਪਣੇ ਖਿਲਾਫ ਦਰਜ ਅਪਰਾਧਿਕ ਮਾਮਲੇ ਵੀ ਛੁਪਾ ਲਏ ਸਨ। ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ ਦਾ ਕੰਮ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।
ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਇਸ ਤੋਂ ਬਾਅਦ ਵੀ ਸੂਚਨਾ ਛੁਪਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੂਰੇ ਪੰਜਾਬ ਵਿੱਚ ਇਸ ਸਮੇਂ ਕੁੱਲ 369191 ਬੰਦੂਕਾਂ ਦੇ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 4850 ਲਾਇਸੈਂਸ ਬਿਲਕੁਲ ਰੱਦ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ 23 ਜ਼ਿਲ੍ਹਿਆਂ ਵਿੱਚ ਡੀਸੀ ਅਤੇ ਐਸਐਸਪੀ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀਆਂ ਹਨ। ਹੁਣ ਤੱਕ ਪੂਰੇ ਪੰਜਾਬ ਵਿੱਚ 30 ਫੀਸਦੀ ਲਾਇਸੈਂਸ ਵੈਰੀਫਿਕੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਅਸਲਾ ਗੋਦਾਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।
ਦੇਸ਼ ਦੀ ਦੋ ਫੀਸਦੀ ਆਬਾਦੀ ਪੰਜਾਬ ਵਿੱਚ ਰਹਿੰਦੀ ਹੈ, ਪਰ ਇਸ ਕੋਲ ਦੇਸ਼ ਦੀਆਂ 10 ਫੀਸਦੀ ਬੰਦੂਕਾਂ ਹਨ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ। ਪੰਜਾਬ ਵਿੱਚ ਕਰੀਬ 55 ਲੱਖ ਪਰਿਵਾਰ ਹਨ ਅਤੇ 3 ਲੱਖ 90 ਹਜ਼ਾਰ ਤੋਂ ਵੱਧ ਅਸਲਾ ਲਾਇਸੈਂਸ ਹਨ। ਦੂਜੇ ਪਾਸੇ ਪੰਜਾਬ ਵਿੱਚ 70 ਤੋਂ ਵੱਧ ਗੈਂਗ ਸਰਗਰਮ ਹਨ ਅਤੇ ਇੱਥੇ 500 ਤੋਂ ਵੱਧ ਗੈਂਗਸਟਰ ਹਨ। ਗਰੋਹ ਦੇ ਬਹੁਤੇ ਆਗੂ ਵਿਦੇਸ਼ ਜਾਂ ਜੇਲ੍ਹ ਵਿੱਚ ਹਨ। ਇਹ ਦੋਵੇਂ ਥਾਵਾਂ ਤੋਂ ਆਪਣਾ ਅਪਰਾਧ ਨੈੱਟਵਰਕ ਚਲਾਉਂਦੇ ਹਨ।
Post navigation
ਨਾਜਾਇਜ਼ ਸ਼ਰਾਬ ਫੈਕਟਰੀਆਂ ਨਾਲ ਚਰਚਾ ’ਚ ਆਏ ਸਾਬਕਾ ਕਾਂਗਰਸੀ ਵਿਧਾਇਕ ਦੇ ਵਿਦੇਸ਼ ਜਾਣ ‘ਤੇ ਲੱਗੀ ਪਾਬੰਦੀ, ਪੱਤਰਕਾਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਆ ਸੀ ਨਾਮ
ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਾਬਕਾ ਜਥੇਦਾਰ ਤੇ ਸਾਥੀ ਤਨਖਾਹੀਆਂ ਕਰਾਰ, ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਤੋਂ ਬਾਅਦ ਸੁਣਾਇਆ ਫੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us