ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛੇ ਇਹ 25 ਸਵਾਲ, ਐੱਸਐੱਸਪੀ ਨੇ ਕਹੀ ਇਹ ਗੱਲ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛੇ ਇਹ 25 ਸਵਾਲ, ਐੱਸਐੱਸਪੀ ਨੇ ਕਹੀ ਇਹ ਗੱਲ


ਮਾਨਸਾ (ਵੀਓਪੀ ਬਿਊਰੋ) ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਪੰਜਾਬੀ ਸਿੰਗਰਾਂ ਬੱਬੂ ਮਾਨ ਅਤੇ ਮਨਕੀਰਤ ਔਲਖ ਕੋਲੋਂ 2-2 ਘੰਟੇ ਅਲੱਗ-ਅਲੱਗ ਪੁੱਛਗਿੱਛ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਦੇ ਕੋਲੋਂ ਕਰੀਬ 25 ਸਵਾਲ ਪੁੱਛੇ ਗਏ। ਇਸ ਦੌਰਾਨ ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਦੋਵਾਂ ਨੇ ਆਪਣੀ ਗੱਲ ਰੱਖੀ ਹੈ। ਜਾਂਚ ਚੱਲ ਰਹੀ ਹੈ। ਇਸ ਵਿੱਚ ਜੇਕਰ ਕਿਸੇ ਨੂੰ ਬੁਲਾਉਣ ਦੀ ਲੋੜ ਹੈ ਤਾਂ ਉਸ ਨੂੰ ਬੁਲਾਇਆ ਜਾ ਸਕਦਾ ਹੈ।


ਇਸ ਤੋਂ ਪਹਿਲਾਂ ਮਨਕੀਰਤ ਔਲਖ ਅਤੇ ਬੱਬੂ ਮਾਨ ਕਰੀਬ 3 ਵਜੇ ਜਾਂਚ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪੁੱਛਗਿੱਛ ਤੋਂ ਬਾਅਦ ਦੋਵੇਂ ਗਾਇਕ ਸ਼ਾਮ 5 ਵਜੇ ਆਪਣੇ ਸੁਰੱਖਿਆ ਕਰਮੀਆਂ ਨਾਲ ਬਾਹਰ ਆਏ ਅਤੇ ਚਲੇ ਗਏ। ਦੱਸ ਦੇਈਏ ਕਿ ਬੱਬੂ ਮਾਨ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਸੂਤਰਾਂ ਅਨੁਸਾਰ SIT ਆਉਣ ਵਾਲੇ ਦਿਨਾਂ ‘ਚ ਪੰਜਾਬੀ ਗਾਇਕਾਂ ਦੇ ਨਾਲ-ਨਾਲ ਸੰਗੀਤ ਨਿਰਮਾਤਾਵਾਂ ਅਤੇ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਇਸ ਦੇ ਨਾਲ ਹੀ ਮਨਕੀਰਤ ਔਲਖ ਅਤੇ ਬੱਬੂ ਮਾਨ ਨੂੰ ਵੀ ਮੁੜ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।


ਐੱਸਐੱਸਪੀ ਡਾ: ਨਾਨਕ ਸਿੰਘ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਦੂਜੇ ਪਾਸੇ ਮ੍ਰਿਤਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ ਸਹੀ ਦਿਸ਼ਾ ‘ਚ ਚੱਲ ਰਹੀ ਹੋਣ ‘ਤੇ ਤਸੱਲੀ ਪ੍ਰਗਟਾਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਸਮਾਂ ਪਹਿਲਾਂ ਹੀ ਦੋਵਾਂ ਗਾਇਕਾਂ ਵਿਚਾਲੇ ਝਗੜਾ ਹੋ ਗਿਆ ਸੀ। ਮੂਸੇਵਾਲਾ ਨੇ ਬੱਬੂ ਮਾਨ ਦਾ ਨਾਂ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਗੱਲ ਰੱਖੀ ਸੀ। ਇੱਥੋਂ ਤੱਕ ਕਿ ਕੁਝ ਮਾਮਲਿਆਂ ਵਿੱਚ ਦੋਵਾਂ ਧਿਰਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਏ।

error: Content is protected !!