ਝੂਠੀ ਨਿਕਲੀ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ! , ਸਾਰੇ ਪਾਸੇ ਕਿਰਕਿਰੀ ਹੁੰਦੀ ਦੇਖ ‘ਆਪ’ ਆਗੂ ਕਹਿੰਦੇ ਵਿਰੋਧੀਆਂ ਕਾਰਨ ਮਿਲਿਆ ਗੋਲਡੀ ਨੂੰ ਫਾਇਦਾ

ਝੂਠੀ ਨਿਕਲੀ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ! , ਸਾਰੇ ਪਾਸੇ ਕਿਰਕਿਰੀ ਹੁੰਦੀ ਦੇਖ ‘ਆਪ’ ਆਗੂ ਕਹਿੰਦੇ ਵਿਰੋਧੀਆਂ ਕਾਰਨ ਮਿਲਿਆ ਗੋਲਡੀ ਨੂੰ ਫਾਇਦਾ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਦੀ ਇਸ ਸਮੇਂ ਸਾਰੇ ਪਾਸੇ ਫਿਰ ਤੋਂ ਕਿਰਕਰੀ ਹੋ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਦਾਅਵੇ ਕਿ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਪੁਲਿਸ ਨੇ ਫੜ ਲਿਆ ਹੈ ਅਤੇ ਜਲ ਹੀ ਏਜੰਸੀਆਂ ਉਸ ਨੂੰ ਭਾਰਤ ਲੈ ਆਉਣਗੀਆਂ, ਦਾ ਦਾਅਵਾ ਵੀ ਝੂਠਾ ਸਾਬਿਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਜਿਹਾ ਕੁਝ ਵੀ ਨਹੀਂ ਹੈ ਅਤੇ ਗੋਲਡੀ ਬਰਾੜ ਨੂੰ ਉੱਥੇ ਸਿਰਫ ਨਸ਼ੇ ਦੇ ਮਾਮਲੇ ਵਿੱਚ ਹੀ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲਕਾਂਡ ਅਤੇ ਪੰਜਾਬ ਭੇਜਣ ਬਾਰੇ ਕੋਈ ਵੀ ਗੱਲਬਾਤ ਨਹੀਂ ਹੋਈ ਹੈ। । ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਉਸ ਨੂੰ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਫਰਿਜ਼ਨੋ ਸਿਟੀ, ਕੈਲੀਫੋਰਨੀਆ ਵਿੱਚ ਸਥਾਨਕ ਪੁਲਿਸ ਦੁਆਰਾ ਉਸ ਤੋਂ ਤਿੰਨ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਮੂਸੇਵਾਲਾ ਕਤਲ ਕਾਂਡ ਬਾਰੇ ਉਸ ਨੂੰ ਕੋਈ ਸਵਾਲ ਨਹੀਂ ਪੁੱਛਿਆ ਗਿਆ।


ਸੂਤਰਾਂ ਮੁਤਾਬਕ ਹਾਲਾਂਕਿ ਅਮਰੀਕੀ ਜਾਂਚ ਏਜੰਸੀਆਂ ਗੋਲਡੀ ਬਰਾੜ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਉਸ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਤੋਂ ਬਾਅਦ ਗੋਲਡੀ ਬਰਾੜ ਨੇ ਵੀ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ। ਇਸ ਕਾਰਨ ਪੰਜਾਬ ਸਰਕਾਰ ਕਾਫੀ ਗੰਦੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਸੰਬਰ ਨੂੰ ਗੁਜਰਾਤ ਦੇ ਅਹਿਮਦਾਬਾਦ ‘ਚ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਜਲਦ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।


ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਰਾੜ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਉਹ ਸਿਆਸੀ ਸ਼ਰਨ ਲਈ ਕੈਨੇਡਾ ਤੋਂ ਕੈਲੀਫੋਰਨੀਆ ਗਿਆ ਸੀ। ਗੋਲਡੀ ਬਰਾੜ ਦੀ ਨਜ਼ਰਬੰਦੀ ਨਾਲ ਜੁੜੀਆਂ ਖ਼ਬਰਾਂ ‘ਤੇ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਨਿਸ਼ਾਨਾ ਸਾਧ ਰਿਹਾ ਹੈ। ਵਿਰੋਧੀ ਧਿਰ ਮੰਗ ਕਰ ਰਹੀ ਹੈ ਕਿ ਡੀਜੀਪੀ ਗੌਰਵ ਯਾਦਵ ਅਧਿਕਾਰਤ ਬਿਆਨ ਦੇਣ, ਤਾਂ ਜੋ ਸਹੀ ਸਥਿਤੀ ਸਪੱਸ਼ਟ ਹੋ ਸਕੇ। ਇਹ ਵੀ ਦੱਸਿਆ ਜਾਵੇ ਕਿ ਉਸ ਨੂੰ ਭਾਰਤ ਲਿਆਉਣ ਲਈ ਕੀ ਯਤਨ ਕੀਤੇ ਜਾ ਰਹੇ ਹਨ।

ਇਸ ਦੌਰਾਨ ਹੀ ਸਾਰੇ ਪਾਸੇ ਕਿਰਕਰੀ ਹੁੰਦੀ ਦੇਖ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਰੋਧੀ ਧਿਰ ਬਿਆਨਬਾਜ਼ੀ ਕਰ ਰਹੀ ਹੈ, ਗੋਲਡੀ ਬਰਾੜ ਨੂੰ ਅਮਰੀਕਾ ‘ਚ ਸਿਆਸੀ ਸ਼ਰਨ ਲੈਣ ਦਾ ਫਾਇਦਾ ਮਿਲੇਗਾ। ਵਿਰੋਧੀ ਧਿਰ ਨੂੰ ਅਜਿਹੀਆਂ ਟਿੱਪਣੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਰਕਾਰ ਉਸ ਦੀ ਹਵਾਲਗੀ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

error: Content is protected !!