ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਹੋਈ ਆਨਲਾਈਨ ਪੇਸ਼ੀ, ਡੇਰਾ ਪ੍ਰੇਮੀ ਕਹਿੰਦੇ ਸੁਰੱਖਿਆ ਪੂਰੀ ਨਹੀਂ, ਇਸ ਲਈ ਨਹੀਂ ਪਹੁੰਚੇ ਅਦਾਲਤ

ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਹੋਈ ਆਨਲਾਈਨ ਪੇਸ਼ੀ, ਡੇਰਾ ਪ੍ਰੇਮੀ ਕਹਿੰਦੇ ਸੁਰੱਖਿਆ ਪੂਰੀ ਨਹੀਂ ਤਾਂ ਨਹੀਂ ਪਹੁੰਚੇ ਅਦਾਲਤ

ਚੰਡੀਗੜ੍ਹ (ਵੀਓਪੀ ਬਿਊਰੋ) 40 ਦਿਨ ਦੀ ਪੈਰੋਲ ਕੱਟ ਕੇ ਫਿਰ ਤੋਂ ਸੁਨਾਰੀਆਂ ਜੇਲ੍ਹ ਭੇੇਜੇ ਗਏ ਡੇਰਾ ਸਿਰਸਾ ਮੁਖੀ ਦੀ ਹੁਣ ਬੇਅਦਬੀ ਮਾਮਲੇ ਵਿੱਚ ਪੇਸ਼ੀ ਹੋਈ ਪਰ ਇਸ ਵਾਰ ਡੇਰਾ ਮੁਖੀ ਅਦਾਲਤ ਵਿੱਚ ਨਹੀਂ ਪਹੁੰਚੇ ਅਤੇ ਉਸ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਆਪਣੀ ਪੇਸ਼ੀ ਭੁਗਤੀ। ਇਸ ਦੌਰਾਨ ਉਸ ਦੇ ਨਾਲ ਬਾਕੀ ਨਾਮਜ਼ਦ ਮੁਲਜ਼ਮਾਂ ਨੇ ਵੀ ਸੁਰੱਖਿਆ ਕਾਰਨਾਂ ਦਾ ਹਵਾਾ ਦਿੰਦੇ ਹੋਏ ਆਪਣੇ ਵਕੀਲਾਂ ਰਾਹੀ ਹੀ ਅਦਾਲਤ ਤੋਂ ਆਪਣੀ ਹਾਜ਼ਰੀ ਮਾਫ ਕਰਵਾ ਲਈ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਕੇਸਾਂ ਦੀ ਬੁੱਧਵਾਰ ਨੂੰ ਸਥਾਨਕ ਜੇਐੱਮਆਈਸੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਜ਼ਮਾਨਤ ‘ਤੇ ਬਾਹਰ ਚੱਲ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਕੇਸ ਵਿੱਚ ਨਾਮਜ਼ਦ ਬਾਕੀ ਸਾਰੇ ਡੇਰਾ ਪ੍ਰੇਮੀਆਂ ਨੇ ਸੁਰੱਖਿਆ ਕਾਰਨਾਂ ਕਰਕੇ ਆਪਣੇ ਵਕੀਲਾਂ ਰਾਹੀਂ ਹਾਜ਼ਰੀ ਮਾਫ਼ ਕਰਵਾ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ਨੇ ਡੇਰਾ ਮੁਖੀ ਨੂੰ ਦਸਤਾਵੇਜ਼ ਸੌਂਪਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ‘ਤੇ ਡੇਰਾ ਮੁਖੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਡੇਰਾ ਮੁਖੀ ਦੇ ਵਕੀਲ ਨੂੰ ਕੇਸ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।


ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਸਾਰੇ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ, ਜਦਕਿ ਦੂਜਾ ਮਾਮਲਾ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਅਸ਼ਲੀਲ ਸ਼ਬਦਾਂ ਵਾਲੇ ਪੋਸਟਰ ਲਗਾਉਣ ਦਾ ਹੈ। ਇਸ ਤੋਂ ਇਲਾਵਾ ਤੀਜਾ ਮਾਮਲਾ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਸਰੂਪ ਦੀ ਬੇਅਦਬੀ ਦਾ ਹੈ। ਤਿੰਨਾਂ ਮਾਮਲਿਆਂ ਵਿੱਚ ਪੁਲਿਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਚਾਰਜਸ਼ੀਟ ਕੀਤਾ ਹੈ।


ਹੋਰ ਨਾਮਜ਼ਦ ਡੇਰਾ ਪ੍ਰੇਮੀਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦੋ ਮਾਮਲਿਆਂ ਵਿੱਚ ਕੋਟਕਪੂਰਾ ਦੇ ਪ੍ਰਦੀਪ ਸਿੰਘ ਕਟਾਰੀਆ ਦੀ 10 ਨਵੰਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਬਾਕੀ ਮੁਲਜ਼ਮ ਪਿਛਲੀ ਸੁਣਵਾਈ ਵਿੱਚ ਵੀ ਪੇਸ਼ ਨਹੀਂ ਹੋਏ ਸਨ।

error: Content is protected !!