ਮਾਣਹਾਨੀ ਮਾਮਲੇ ਵਿੱਚ ਅਦਾਲਤ ਪਹੁੰਚੇ ਬਿਕਰਮ ਮਜੀਠੀਆ, ‘ਆਪ’ ਆਗੂਆਂ ਨਾਲ ਇਸ ਗੱਲ ਨੂੰ ਲੈ ਕੇ ਪਿਆ ਹੋਇਐ ਪੇਚਾ, ਕੇਜਰੀਵਾਲ ਪਹਿਲਾਂ ਹੀ ਮੰਗ ਚੁੱਕਿਆ ਮਜੀਠੀਆ ਕੋਲੋਂ ਮਾਫੀ

ਮਾਣਹਾਨੀ ਮਾਮਲੇ ਵਿੱਚ ਅਦਾਲਤ ਪਹੁੰਚੇ ਬਿਕਰਮ ਮਜੀਠੀਆ, ‘ਆਪ’ ਆਗੂਆਂ ਨਾਲ ਇਸ ਗੱਲ ਨੂੰ ਲੈ ਕੇ ਪਿਆ ਹੋਇਐ ਪੇਚਾ, ਕੇਜਰੀਵਾਲ ਪਹਿਲਾਂ ਹੀ ਮੰਗ ਚੁੱਕਿਆ ਮਜੀਠੀਆ ਕੋਲੋਂ ਮਾਫੀ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਸ਼ਾਮਲ ਹੋਣ ਦਾ ਕਹਿਣਾ ਅਤੇ ਮਜੀਠੀਆ ਉੱਪਰ ਲਾਏ ਨਸ਼ੇ ਦੇ ਦੋਸ਼ਾਂ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਨੇ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ।ਇਸ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ‘ਆਪ’ ਦੇ ਸੀਨੀਅਰ ਨੇਤਾ ਆਸ਼ੀਸ਼ ਖੇਤਾਨ ਪਹਿਲਾਂ ਹੀ ਮਾਫੀ ਮੰਗ ਕੇ ਆਪਣੀ ਜਾਨ ਛੁਡਾ ਚੁੱਕੇ ਹਨ ਪਰ ਇਸ ਮਾਮਲੇ ਵਿੱਚ ਅਜੇ ‘ਆਪ’ ਨੇਤਾ ਸੰਜੇ ਸਿੰਘ ਖਿਲਾਫ ਮਾਮਲਾ ਚੱਲ ਰਿਹਾ ਹੈ।

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਮਾਮਲੇ ‘ਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪਹੁੰਚੇ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਵੱਲੋਂ ਬਿਕਰਮ ਮਜੀਠੀਆ ‘ਤੇ ਨਸ਼ੇ ਦੇ ਦੋਸ਼ ਲਾਏ ਗਏ ਸਨ। ਮਜੀਠੀਆ ਨੇ ਇਸ ਦੇ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ‘ਆਪ’ ਨੇਤਾਵਾਂ ਸੰਜੇ ਸਿੰਘ ਅਤੇ ਆਸ਼ੀਸ਼ ਖੇਤਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਸ਼ੀਸ਼ ਖੇਤਾਨ ਨੇ ਇਸ ਮਾਮਲੇ ‘ਚ ਮੁਆਫੀ ਮੰਗ ਲਈ ਹੈ।

error: Content is protected !!