ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਮ ‘ਤੇ ਅਸ਼ਲੀਲ ਮੈਸੇਜ ਭੇਜਦਾ ਸੀ ਅਧਿਆਪਕ, ਘਰਦਿਆਂ ਨੇ ਦੇਖੇ ਮੈਸੇਜ ਤਾਂ ਨਿਕਲੀ ਪੈਰਾਂ ਹੇਠੋ ਜ਼ਮੀਨ

ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਮ ‘ਤੇ ਅਸ਼ਲੀਲ ਮੈਸੇਜ ਭੇਜਦਾ ਸੀ ਅਧਿਆਪਕ, ਘਰਦਿਆਂ ਨੇ ਦੇਖੇ ਮੈਸੇਜ ਤਾਂ ਨਿਕਲੀ ਪੈਰਾਂ ਹੇਠੋ ਜ਼ਮੀਨ

ਹਰਿਆਣਾ (ਵੀਓਪੀ ਬਿਊਰੋ) ਅਧਿਆਪਕ ਦਾ ਦਰਜ ਗੁਰੂ ਦੇ ਸਾਮਾਨ ਹੁੰਦਾ ਹੈ ਅਤੇ ਬੱਚਿਆਂ ਦੇ ਮਾਪੇ ਵਿਸ਼ਵਾਸ਼ ਦੇ ਨਾਲ ਹੀ ਆਪਣੇ ਬੱਚਿਆਂ ਨੂੰ  ਅਧਿਆਪਕਾਂ ਦੇ ਕੋਲ ਬੱਚਿਆਂ ਨੂੰ ਪੜ੍ਹਾਈ ਦੇ ਲਈ ਭੇਜਦੇ ਹਨ ਅਤੇ ਸੋਚਦੇ ਹਨ ਕਿ ਸਾਡੇ ਬੱਚੇ ਉੱਥੇ ਸੁਰੱਖਿਅਤ ਰਹਿਣਗੇ। ਪਰ ਕਈ ਵਾਰ ਕਈ ਅਜਿਹੇ ਹਵਸੀ ਲੋਕ ਵੀ ਹੁੰਦੇ ਹਨ ਜੋ ਕਿ ਇੰਨੇ ਪਵਿੱਤਰ ਰਿਸ਼ਤੇ ਨੂੰ ਵੀ ਕਲੰਕ ਲਾ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ  ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਇੱਕ ਸਰਕਾਰੀ ਹਾਈ ਸਕੂਲ ਵਿੱਚ ਤਾਇਨਾਤ ਇੱਕ ਸੰਸਕ੍ਰਿਤ ਅਧਿਆਪਕ ਨੂੰ ਨਾਬਾਲਗ ਵਿਦਿਆਰਥਣਾਂ ਨੂੰ ਇਤਰਾਜ਼ਯੋਗ ਵਟਸਐਪ ਮੈਸੇਜ ਭੇਜਣ ਦੇ ਦੋਸ਼ ਵਿੱਚ ਸਿੱਖਿਆ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ।

ਇਸ ਸਬੰਧੀ 9 ਦਸੰਬਰ ਨੂੰ ਥਾਣਾ ਭੂਨਾ ਨੇ ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ‘ਤੇ ਅਧਿਆਪਕ ਖਿਲਾਫ ਜੇਜੇ ਐਕਟ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਬੀਈਓ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਇਸ ਤੋਂ ਪਹਿਲਾਂ ਵੀ ਅਧਿਆਪਕ ਬਬਰਭਾਨ 24 ਦਸੰਬਰ ਤੱਕ ਛੁੱਟੀ ਲੈ ਕੇ ਗਾਇਬ ਹੋ ਗਿਆ ਸੀ। ਮੰਗਲਵਾਰ ਨੂੰ ਪਿੰਡ ਵਾਸੀਆਂ ਨੇ ਦੋਸ਼ੀ ਅਧਿਆਪਕ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਰੀਬ ਢਾਈ ਘੰਟੇ ਤੱਕ ਸਿਰਸਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਕੂਲ ਦੀ ਅੱਠਵੀਂ ਜਮਾਤ ਦੀ 12 ਸਾਲਾ ਵਿਦਿਆਰਥਣ ਨੂੰ 50 ਸਾਲ ਤੋਂ ਵੱਧ ਉਮਰ ਦੇ ਅਧਿਆਪਕ ਵੱਲੋਂ ਗੁਰੂ-ਚੇਲੇ ਦੇ ਰਿਸ਼ਤੇ ਨੂੰ ਲੈ ਕੇ ਇਤਰਾਜ਼ਯੋਗ ਪੋਸਟ ਪਾ ਕੇ ਤਾਰ ਤਾਰ ਕਰ ਦਿੱਤੀ ਗਈ ਹੈ। ਅਜਿਹੇ ਅਧਿਆਪਕ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਦਯਾਨੰਦ ਸਿਹਾਗ, ਜ਼ਿਲ੍ਹਾ ਸਿੱਖਿਆ ਅਫ਼ਸਰ, ਫਤਿਹਾਬਾਦ ਨੇ ਦੱਸਿਆ ਕਿ ਸਕੂਲ ਦੇ ਸੰਸਕ੍ਰਿਤ ਅਧਿਆਪਕ ਬਬਰਭਾਨ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਹੁਕਮਾਂ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਥਾਣਾ ਬਬਰੂਭਾਨ ਖ਼ਿਲਾਫ਼ ਵੀ ਕੇਸ ਦਰਜ ਹੈ।

error: Content is protected !!