ਅਕਾਲੀ ਦਲ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਇਆ ਜਾਵੇਗਾ; ਅਕਾਲੀ ਦਲ ਦੇ ਸਥਾਪਨਾ ਦਿਵਸ ’ਤੇ ਟਕਸਾਲੀ ਅਕਾਲੀਆਂ ਨੇ ਲਿਆ ਸੰਕਲਪ

ਨਵੀਂ ਦਿੱਲੀ, 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਦੇ 102 ਸਾਲ ਪੂਰੇ ਹੋਣ ’ਤੇ ਟਕਸਾਲੀ ਅਕਾਲੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਦਿੱਲੀ ਨਿਵਾਸ ਵਿਖੇ ਹੋਈ, ਜਿਸ ਵਿੱਚ ਸਾਰਿਆਂ ਨੇ ਅਕਾਲੀ ਦਲ ਨੂੰ ਪਰਿਵਾਰਵਾਦ ਤੋਂ ਸਮਾਪਤ ਕਰਨ ਅਤੇ ਪੁਰਾਤਨ ਰਵਾਇਤਾਂ ਅਨੁਸਾਰ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਫ਼ੈਸਲਾ ਲਿਆ।


