CM ਮਾਨ ਪਹੁੰਚੇ ਚੇਨਈ ਤੇ ਹੈਦਰਾਬਾਦ, ਉਦਯੋਗਪਤੀਆਂ ਨੂੰ ਪੰਜਾਬ ਆਉਣ ਲਈ ਸਮਝਾਉਣਗੇ ਇੱਥੇ ਦਾ ਮਾਹੌਲ

CM ਮਾਨ ਪਹੁੰਚੇ ਚੇਨਈ ਤੇ ਹੈਦਰਾਬਾਦ, ਉਦਯੋਗਪਤੀਆਂ ਨੂੰ ਪੰਜਾਬ ਆਉਣ ਲਈ ਸਮਝਾਉਣਗੇ ਇੱਥੇ ਦਾ ਮਾਹੌਲ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਬੜਾਵਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਹੀ ਯਤਨਸ਼ੀਲ ਹਨ ਅਤੇ ਪੰਜਾਬ ਦੀ ਸੱਤਾ ਹਾਸਲ ਕਰਨ ਤੋਂ ਬਾਅਦ ਇਹ ਜ਼ਰੂਰੀ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਉਦਯੋਗਿਕ ਕ੍ਰਾਂਤੀ ਲਿਆਵੇ ਅਤੇ ਪੰਜਾਬ ਵਿਚ ਵੀ ਰੁਜ਼ਗਾਰ ਦੇ ਮੌਕੇ ਵਧਣ। ਇਸ ਲਈ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਕਰ ਰਹੇ ਹਨ। ਸੀਐਮ ਮਾਨ ਅੱਜ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਵੱਡੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਨੂੰ ਕਾਰੋਬਾਰੀ ਪੱਖੀ ਮਾਹੌਲ ਬਾਰੇ ਦੱਸਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਤਿਆਰ ਕੀਤੇ ਰੋਡ ਮੈਪ ਨੂੰ ਵੀ ਸਾਂਝਾ ਕੀਤਾ ਜਾਵੇਗਾ।

ਮੁੱਖ ਸੈਕਟਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਤਾਲਮੇਲ ਲਈ ਮੁੱਖ ਮੰਤਰੀ ਮਾਨ ਅੱਜ ਚੇਨਈ ਵਿੱਚ ਵਪਾਰਕ ਵਫ਼ਦ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ 20 ਦਸੰਬਰ ਨੂੰ ਉਹ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਮਾਨ ਦੀ ਇਸ ਦੋ ਦਿਨਾਂ ਫੇਰੀ ਨਾਲ ਪੰਜਾਬ ਸਰਕਾਰ ਨੂੰ ਵੱਡੇ ਨਿਵੇਸ਼, ਤਕਨਾਲੋਜੀ ਦੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਦੇ ਮਾਮਲੇ ਵਿੱਚ ਲਾਭ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਮਾਨ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਮੋਹਾਲੀ ਦੇ ਐਸ.ਏ.ਐਸ ਨਗਰ ਵਿਖੇ ਹੋਣ ਵਾਲੀ ਨਿਵੇਸ਼ ਕਾਨਫਰੰਸ ਲਈ ਉਦਯੋਗਪਤੀਆਂ ਨੂੰ ਵੀ ਸੱਦਾ ਦੇਣਗੇ। ਮਾਨ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੇਸ਼ ਦੇ ਵੱਡੇ ਉਦਯੋਗਿਕ ਸਥਾਨਾਂ ਦੇ ਦੌਰ ਤੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਤੇਜ਼ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣ ਦੀ ਆਸ ਪ੍ਰਗਟਾਈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

error: Content is protected !!