ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ‘ਆਪ’ ਮੰਤਰੀ ਦੀ ਦੋ-ਟੁੱਕ, ਪੰਜਾਬ ਦਾ ਮਾਹੌਲ ਖਰਾਬ ਨਾ ਕਰੋ

ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ‘ਆਪ’ ਮੰਤਰੀ ਦੀ ਦੋ-ਟੁੱਕ, ਪੰਜਾਬ ਦਾ ਮਾਹੌਲ ਖਰਾਬ ਨਾ ਕਰੋ

ਜੀਰਾ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਜੀਰਾ ਵਿੱਚ ਸ਼ਰਾਬ ਦੀ ਫੈਕਟਰੀ ਨੂੰ ਹਟਾਉਣ ਨੂੰ ਲੈ ਕੇ ਰੋਸ ਧਰਨੇ ਉਪਰ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਅੰਦੋਲਨ ਨੂੰ ਪੂਰੀ ਤਰ੍ਹਾਂ ਦੇ ਨਾਲ ਗਲਤ ਦੱਸਦੇ ਹੋਏ ਨਾਜਾਇਜ਼ ਕਰਾਰ ਦਿੱਤਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨਕਾਰੀਆਂ ਬਾਰੇ ਕਿਹਾ ਕਿ ਅਜਿਹਾ ਕਰ ਕੇ ਉਹ ਪੰਜਾਬ ਦਾ ਮਾਹੌਲ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾਜਾਇਜ਼ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਇਹ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ।


ਇਸ ਮੌਕੇ ਉਨ੍ਹਾਂ ਕਿਹਾ ਕਿ ਫੈਕਟਰੀ ਸੰਚਾਲਕਾਂ ਕੋਲ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀ ਹੈ। ਸੋਮਵਾਰ ਨੂੰ ਸੁਨਾਮ ਵਿੱਚ ਆਈ.ਟੀ.ਆਈ ਨੂੰ ਅਪਗ੍ਰੇਡ ਕਰਨ ਲਈ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਰੀਬ ਵੀਹ ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਆਖਰ ਇਹ ਬੋਝ ਜਨਤਾ ‘ਤੇ ਹੀ ਪਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਉਹ ਤੱਥਾਂ ਨਾਲ ਸਾਬਤ ਕਰਨ ਕਿ ਫੈਕਟਰੀ ਪ੍ਰਦੂਸ਼ਣ ਫੈਲਾਉਂਦੀ ਹੈ ਜਾਂ ਫਿਰ ਅੰਦੋਲਨ ਬੰਦ ਕਰ ਦਿੱਤਾ ਜਾਵੇ। ਸਿਰਫ਼ ਮਾਹੌਲ ਖ਼ਰਾਬ ਕਰਨ ਲਈ ਧਰਨਾ ਦੇਣਾ ਠੀਕ ਨਹੀਂ ਹੈ। ਪੰਜਾਬ ਵਿੱਚ ਜੇਕਰ ਵਾਤਾਵਰਨ ਨੂੰ ਵਿਗਾੜ ਕੇ ਫੈਕਟਰੀਆਂ ਬੰਦ ਕਰ ਦਿੱਤੀਆਂ ਗਈਆਂ ਤਾਂ ਇੱਥੇ ਨਵੇਂ ਯੂਨਿਟ ਸਥਾਪਤ ਨਹੀਂ ਹੋ ਸਕਣਗੇ। ਸਨਅਤਕਾਰ ਸੂਬੇ ਵਿੱਚ ਉਦਯੋਗ ਲਗਾਉਣ ਤੋਂ ਪਿੱਛੇ ਹਟਣਗੇ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਡੀ ਇੰਡਸਟਰੀ ਨੂੰ ਪੰਜਾਬ ਵਿੱਚ ਲਿਆਉਣ ਲਈ ਚੇਨਈ ਅਤੇ ਹੈਦਰਾਬਾਦ ਜਾ ਚੁੱਕੇ ਹਨ। ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕੇਗਾ ਅਤੇ ਪੰਜਾਬ ਦੀ ਆਰਥਿਕਤਾ ਕਮਜ਼ੋਰ ਹੋ ਜਾਵੇਗੀ।

error: Content is protected !!