ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਸਸਪੈਂਡ, ਪੜ੍ਹੋ ਕਾਰਣ

ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਸਸਪੈਂਡ, ਪੜ੍ਹੋ ਕਾਰਣ

ਵੀਓਪੀ ਬਿਊਰੋ – ਕਿਸਾਨ ਅੰਦੋਲਨ ਦੌਰਾਨ ਸਰਗਰਮ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ਦੇ ਖਾਤੇ ਨੂੰ ਸਿਰਫ਼ ਭਾਰਤ ਵਿੱਚ ਹੀ ਬੈਨ ਕੀਤਾ ਗਿਆ ਹੈ, ਹਾਲਾਂਕਿ ਉਨ੍ਹਾਂ ਦਾ ਅਕਾਊਂਟ ਟਵਿਟਰ ਵਲੋਂ ਵੈਰੀਫਾਈ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਗਾਇਕ ਦਾ ਅਕਾਊਂਟ ਭਾਰਤ ‘ਚ ਉਸ ਖਿਲਾਫ ਜਾਰੀ ਕਾਨੂੰਨੀ ਨੋਟਿਸ ਕਾਰਨ ਬੈਨ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਇਕ ਵਾਰ ਜੈਜੀ ਬੀ ਦਾ ਖਾਤਾ ਬੰਦ ਕਰ ਦਿੱਤਾ ਗਿਆ ਸੀ।

ਜੈਜ਼ੀ ਬੀ ਪੰਜਾਬ ਦੇ ਪ੍ਰਮੁੱਖ ਪੌਪ ਗਾਇਕਾਂ ਵਿੱਚੋਂ ਇੱਕ ਹੈ ਅਤੇ ਇਸ ਸਮੇਂ ਉਹ ਕੈਨੇਡਾ ਵਿੱਚ ਰਹਿੰਦਾ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ। ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਸਨ ਅਤੇ ਕਿਸਾਨਾਂ ਦੇ ਹੱਕ ਵਿੱਚ ਵੀ ਆਵਾਜ਼ ਉਠਾਈ। ਇਹੀ ਨਹੀਂ ਉਸਨੇ ਆਪਣੇ ਸੋਸ਼ਲ ਮੀਡੀਆ ਅਕਾਉਂਟਸ ਰਾਹੀਂ ਕਿਸਾਨਾਂ ਦੀ ਆਵਾਜ਼ ਪੂਰੀ ਦੁਨੀਆ ਤੱਕ ਪਹੁੰਚਾਈ। ਇਸ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਣ ਇਹ ਕਾਰਵਾਈ ਕੀਤੀ ਗਈ।

ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨ ਧਰਨੇ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਖ਼ਿਲਾਫ਼ ਕਾਰਵਾਈ ਕਰਨ ਦੇ ਕਈ ਦੋਸ਼ ਲਾਏ ਗਏ ਸਨ। ਸੋਮਵਾਰ ਨੂੰ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ ਅਤੇ ਹੁਣ ਗਾਇਕ ਜੈਜ਼ੀ-ਬੀ ਦਾ ਭਾਰਤ ‘ਚ ਖਾਤਾ ਸਸਪੈਂਡ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੀ ਫਿਲਮ ਸਨੋਮੈਨ ਕੁਝ ਦਿਨ ਪਹਿਲਾਂ ਆਈ ਸੀ। ਇਸ ਤੋਂ ਬਾਅਦ ਉਸ ਨੇ ਆਪਣੀ ਮਾਂ ਨਾਲ ਇਕ ਪੁਰਾਣੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ। ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੁਝ ਗੀਤ ਯੂਟਿਊਬ ਤੋਂ ਹਟਾ ਦਿੱਤੇ ਗਏ ਸਨ|

error: Content is protected !!