ਅਮਰੀਕਾ ਤੋਂ ਪਰਤੇ ਸਾਬਕਾ ਮੁੱਖ ਮੰਤਰੀ ਚੰਨੀ, ਰਾਹੁਲ ਗਾਂਧੀ ਦੀ ਯਾਤਰਾ ‘ਚ ਹੋਣਗੇ ਸ਼ਾਮਲ!

ਅਮਰੀਕਾ ਤੋਂ ਪਰਤੇ ਸਾਬਕਾ ਮੁੱਖ ਮੰਤਰੀ ਚੰਨੀ, ਰਾਹੁਲ ਗਾਂਧੀ ਦੀ ਯਾਤਰਾ ‘ਚ ਹੋਣਗੇ ਸ਼ਾਮਲ!

ਚੰਡੀਗੜ੍ਹ (ਵੀਓਪੀ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਖੁਸਣ ਤੋਂ ਬਾਅਦ ਜਦ ਪੰਜਾਬ ਦੀ ਸਿਆਸਤ ਅਤੇ ਪੰਜਾਬ ਕਾਂਗਰਸ ਵਿੱਚ ਲਗਾਤਾਰ ਹਲਚਲ ਚੱਲ ਰਹੀ ਸੀ ਤਾਂ ਉਸ ਸਮੇਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸਾਰੇ ਪਾਸੇ ਇਕ ਨਵੀਂ ਚਰਚਾ ਛੇੜ ਦਿੱਤੀ ਸੀ। ਉਸ ਦੌਰਾਨ 8 ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਖੁਦ ਵੀ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਕੇ ਹਾਰ ਗਏ ਸਨ। ਇਸ ਹਾਰ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪੀਐਚਡੀ ਦੀ ਪੜ੍ਹਾਈ ਪੂਰੀ ਕਰਨ ਦੇ ਲਈ ਵਿਦੇਸ਼ ਚਲੇ ਗਏ ਸਨ ਅਤੇ ਇਸ ਦੌਰਾਨ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ‘ਤੇ ਕਾਫੀ ਦੋਸ਼ ਵੀ ਲਾਏ ਗਏ। ਹੁਣ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਪਰਤ ਆਏ ਹਨ।

ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ ‘ਚ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। ਉਸ ਨੇ ਇਸ ਨੂੰ ਸ਼ਿਸ਼ਟਾਚਾਰ ਮੁਲਾਕਾਤ ਕਿਹਾ।

ਜਾਣਕਾਰੀ ਅਨੁਸਾਰ ਚੰਨੀ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਮੱਥਾ ਟੇਕਣ ਲਈ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਦੇ ਪੰਜਾਬ ਵਿੱਚ ਦਸ ਦਿਨਾਂ ਦੇ ਦੌਰੇ ਦੌਰਾਨ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਪੰਜਾਬ ਵਿਚ ਕਾਂਗਰਸ ਪਾਰਟੀ ਵਿਚ ਉਨ੍ਹਾਂ ਦੀ ਭੂਮਿਕਾ ਅਤੇ ਸਰਗਰਮੀ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

error: Content is protected !!