ਹੁਣ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ, ਕਿਹਾ- ਰਾਹੁਲ ਗਾਂਧੀ ਦੀ ਯਾਤਰਾ ਨੂੰ ਰੋਕਾਂਗੇ

ਹੁਣ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ, ਕਿਹਾ- ਰਾਹੁਲ ਗਾਂਧੀ ਦੀ ਯਾਤਰਾ ਨੂੰ ਰੋਕਾਂਗੇ

ਮੁਕਤਸਰ (ਵੀਓਪੀ ਬਿਊਰੋ) ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਵੱਲ ਕਦਮ ਵਧਾਏ ਹਨ ਅਤੇ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ ‘ਤੇ ਲਿਖੇ ਗਏ ਹਨ।ਇਸ ਵਿੱਚ ਜਿੱਥੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਹੈ, ਉੱਥੇ ਹੀ ਰਾਹੁਲ ਗਾਂਧੀ ਦੀ ਭਾਰਤ ਜੋੜਾ ਯਾਤਰਾ ਦਾ ਵਿਰੋਧ ਕਰਨ ਦੀ ਵੀ ਗੱਲ ਕੀਤੀ ਗਈ ਹੈ।
ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਬਾਰੇ ਵੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਇਸ ਨੂੰ ਦੀਵਾਰਾਂ ਤੋਂ ਹਟਾਇਆ ਜਾ ਰਿਹਾ ਹੈ। ਦੂਜੇ ਪਾਸੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਾਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਅੱਤਵਾਦੀ ਪੰਨੂੰ ਨੇ ਕਿਹਾ ਕਿ ਪੰਜਾਬ ‘ਤੇ ਕਾਂਗਰਸ ਨੇ ਅੱਤਿਆਚਾਰ ਕੀਤਾ ਹੈ। ਸਿੱਖਾਂ ਦਾ ਕਤਲੇਆਮ ਕੀਤਾ ਗਿਆ ਹੈ। ਅੱਜ ਵੀ ਦਿੱਲੀ ਵਿੱਚ ਮਾਰੇ ਗਏ ਸਿੱਖਾਂ ਦੀਆਂ ਵਿਧਵਾਵਾਂ ਦੀ ਗਲੀ ਹੈ। ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਰੋਕੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਦੇ ਕਾਲਜ ਦੀਆਂ ਕੰਧਾਂ ‘ਤੇ ਵੀ ਲਿਖਿਆ ਹੈ-ਇੰਦਰਾ ਠੋਕੀ ਸੀ, ਰਾਹੁਲ ਰੋਕਾਂਗੇ…।

error: Content is protected !!