ਰੰਜਿਸ਼ਨ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ 28 ਸਾਲਾ ਨੌਜਵਾਨ

ਰੰਜਿਸ਼ਨ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ 28 ਸਾਲਾ ਨੌਜਵਾਨ

ਮੋਗਾ (ਵੀਓਪੀ ਬਿਊਰੋ) ਪੁਰਾਣੀ ਰੰਜਿਸ਼ ਨੂੰ ਦਿਲ ਵਿਚ ਲਈ ਬੈਠੇ ਕੁਝ ਬਦਮਾਸ਼ਾਂ ਨੇ ਸ਼ਰੇਆਮ ਹੀ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ 28 ਸਾਲ ਦੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਵਾਰਦਾਤ ਮੋਗਾ ਜਿਲ੍ਹੇ ਦੇ ਹਲਕਾ ਧਰਮਕੋਟ ਵਿਖੇ ਵਾਪਰੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਬੱਸ ਸਟੈਂਡ ਧਰਮਕੋਟ ਵਿਖੇ ਸ਼ਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਸਮੇਤ ਕਰੀਬ 5 ਵਿਅਕਤੀਆਂ ਨੇ ਹਰਪ੍ਰੀਤ ਸਿੰਘ ਪੁੱਤਰ ਸ਼ੁਬੇਗ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਜੁਗਰਾਜ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਹਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!