ਸਰਕਾਰੀ ਹਾਈ ਸਮਾਰਟ ਸਕੂਲ ਖਾਪੜ ਖੇੜੀ ਵਿਖੇ ਟ੍ਰੈਫਿਕ ਐਜੂਕੇਸ਼ਨ ਟੀਮ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਸਰਕਾਰੀ ਹਾਈ ਸਮਾਰਟ ਸਕੂਲ ਖਾਪੜ ਖੇੜੀ ਵਿਖੇ ਟ੍ਰੈਫਿਕ ਐਜੂਕੇਸ਼ਨ ਟੀਮ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਬਿਆਸ (ਅਰੁਣ ਕੁਮਾਰ) : ਸਰਕਾਰੀ ਹਾਈ ਸਮਾਰਟ ਸਕੂਲ ਖਾਪੜ ਖੇੜੀ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਦਿਹਾਤੀ ਦੇ ਏ.ਐਸ.ਆਈ ਕਮਲ ਜੀਤ ਅਤੇ ਏ.ਐਸ.ਆਈ ਰਣਜੀਤ ਸਿੰਘ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਸੈਮੀਨਾਰ ਦੌਰਾਨ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਸੈਮੀਨਾਰ ਦੌਰਾਨ ਵਿਦਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਉਕਤ ਅਧਿਕਾਰੀਆਂ ਨੇ ਕਿਹਾ ਕਿ 16 ਸਾਲ ਤੋ ਘੱਟ ਉਮਰ ਦੇ ਬੱਚੇ ਬਿਨਾਂ ਲਾਇਸੈਂਸ ਤੋਂ ਕੋਈ ਵੀ ਵਾਹਨ ਨਾ ਚਲਾਓ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰੋ ਤਾਂ ਜੋ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਇਸ ਦੌਰਾਨ ਉਹਨਾ ਬੱਚਿਆਂ ਨੂੰ ਹੈਲਪਲਾਈਨ ਨੰਬਰ 181 ਅਤੇ 112, ਸਾਂਝ ਕੇਂਦਰ ਵਿੱਚ ਮਿਲਣ ਵਾਲੀਆਂ ਸੇਵਾਵਾਂ ਬਾਰੇ ਦੱਸਿਆ ਅਤੇ ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ।

error: Content is protected !!