ਮਹਿੰਦੀ ਦਾ ਰੰਗ ਉਤਰਨ ਤੋਂ ਪਹਿਲਾਂ ਹੀ ਖੋਹ ਲਿਆ ਸਿਰ ਦਾ ਸਾਈਂ, ਗੁਆਂਢੀਆਂ ਨੇ ਗੋਲੀਆਂ ਮਾਰ ਵਿੰਨ੍ਹ ਦਿੱਤੀ ਛਾਤੀ

ਮਹਿੰਦੀ ਦਾ ਰੰਗ ਉਤਰਨ ਤੋਂ ਪਹਿਲਾਂ ਹੀ ਖੋਹ ਲਿਆ ਸਿਰ ਦਾ ਸਾਈਂ, ਗੁਆਂਢੀਆਂ ਨੇ ਗੋਲੀਆਂ ਮਾਰ ਵਿੰਨ੍ਹ ਦਿੱਤੀ ਛਾਤੀ

 

ਤਰਨਤਾਰਨ (ਵੀਓਪੀ ਬਿਊਰੋ) ਸਥਾਨਿਕ ਜਿਲ੍ਹੇ ਵਿਚ ਬੀਤੇ ਦਿਨ ਨਵ-ਵਿਆਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਦਾ ਮਹੀਨਾ ਪਹਿਲਾ ਹੀ ਵਿਆਹ ਹੋਇਆ ਸੀ ਅਤੇ ਨਵ-ਵਿਆਹੀ ਜੋੜੀ ਦੇ ਹੱਥਾਂ ਤੋਂ ਅਜੇ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਹੋਇਆ ਸੀ। ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਵਿੱਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਉਸ ਦੀ ਪਤਨੀ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜੋ ਉਸ ਦੇ ਦਿਲ ਨੂੰ ਵਿੰਨ੍ਹ ਗਈ।


ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਬੈਠ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

error: Content is protected !!