ਇੰਨੋਸੈਂਟ ਹਾਰਟਸ ਸਕੂਲ ਵਿਖੇ ‘ਵੀਰ ਬਾਲ ਦਿਵਸ’ ਮੌਕੇ ਕਰਵਾਈਆਂ ਗਈਆਂ ਗਤੀਵਿਧੀਆਂ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ

ਇੰਨੋਸੈਂਟ ਹਾਰਟਸ ਸਕੂਲ ਵਿਖੇ ‘ਵੀਰ ਬਾਲ ਦਿਵਸ’ ਮੌਕੇ ਕਰਵਾਈਆਂ ਗਈਆਂ ਗਤੀਵਿਧੀਆਂ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ

ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਪ੍ਰਣਾਮ ਕਰਦੇ ਹੋਏ ਕਵਿਤਾ, ਪੋਸਟਰ, ਗੁਰਬਾਣੀ ਦੀਆਂ ਤੁਕਾਂ, ਸ਼ਬਦ-ਉਚਾਰਨ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦੀ ਪੇਸ਼ਕਾਰੀ ਦੇ ਨਾਲ-ਨਾਲ ਕ੍ਰਿਏਟਿਵ ਵਾਲ ਆਫ ਐਪਰੀਸੀਏਸ਼ਨ, ਕੁਇਜ਼ ਆਦਿ ਦਾ ਆਯੋਜਨ ਵੀ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ‘ਤੇ ਆਧਾਰਿਤ ਫਿਲਮ ਦਿਖਾਈ ਗਈ, ਜਿਸ ‘ਚ ਇਨ੍ਹਾਂ ਬੱਚਿਆਂ ਵੱਲੋਂ ਦੇਸ਼ ਦੀ ਖਾਤਰ ਕੀਤੀ ਗਈ ਬਹਾਦਰੀ ਅਤੇ ਕੁਰਬਾਨੀਆਂ ਦੀ ਵੀਰ ਗਾਥਾ ਨੂੰ ਦਰਸਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ।

ਸਕੂਲ ਵਿੱਚ ਵੀ ਅਧਿਆਪਕਾਂਵਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੇ ਭਾਰਤ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ‘ਸਰਬੰਸਦਾਨੀ’ ਵੀ ਕਿਹਾ ਜਾਂਦਾ ਹੈ, ਸਾਨੂੰ ਵੀ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ‘ਤੇ ਚੱਲ ਕੇ ਉਨ੍ਹਾਂ ਦੇ ਦਰਸਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ।

error: Content is protected !!