ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਇੰਸਪੈਕਟਰ ਗ੍ਰਿਫਤਾਰ, ਫਸਲ ਅਲਾਟ ਕਰਨ ਬਦਲੇ ਮੰਗ ਰਿਹਾ ਸੀ ਮੋਟੀ ਰਕਮ

ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਇੰਸਪੈਕਟਰ ਗ੍ਰਿਫਤਾਰ, ਫਸਲ ਅਲਾਟ ਕਰਨ ਬਦਲੇ ਮੰਗ ਰਿਹਾ ਸੀ ਮੋਟੀ ਰਕਮ


ਲੁਧਿਆਣਾ (ਵੀਓਪੀ ਬਿਊਰੋ) ਰਿਸ਼ਵਤਖੋਰੀ ਦੀਆਂ ਜੜਾਂ ਸਾਡੇ ਸਮਾਜ ਵਿੱਚ ਕਾਫੀ ਡੂੰਘੀਆਂ ਹੋ ਗਈਆਂ ਹਨ। ਅੱਜ ਦੇ ਦੌਰ ਵਿੱਚ ਤਾਂ ਕੋਈ ਵੀ ਕੰਮ ਰਿਸ਼ਵਤ ਤੋਂ ਬਿਨਾਂ ਹੋ ਹੀ ਨਹੀਂ ਰਿਹਾ ਅਤੇ ਕਰੀਬ ਹਰ ਰੋਜ਼ ਹੀ ਇਸ ਤਰਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰਹਾਂ ਦੀ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਚਰਨਜੀਤ ਸਿੰਘ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਨੇ ਸ਼ੈਲਰ ਤੋਂ ਝੋਨੇ ਦੀ ਫਸਲ ਅਲਾਟ ਕਰਨ ਬਦਲੇ ਇੱਕ ਲੱਖ ਰੁਪਏ ਹੜੱਪ ਲਏ ਹਨ ਅਤੇ ਇਸੇ ਤਰਹਾਂ ਹੀ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ 50,000 ਰੁਪਏ ਹੜੱਪ ਲਏ ਹਨ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰਾਂ ਕਾਰਨ ਬੰਦ ਪਏ ਹਨ ਅਤੇ ਉਨ੍ਹਾਂ ਦਾ ਝੋਨਾ ਹਿੱਸਾ ਉਸ ਦੀਆਂ ਅਤੇ ਮਹੇਸ਼ ਗੋਇਲ ਦੀਆਂ 10 ਹੋਰ ਰਾਈਸ ਮਿੱਲਾਂ ਵਿੱਚ ਵੰਡਿਆ ਜਾਣਾ ਸੀ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਵਿੱਚ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਚਰਨਜੀਤ ਸਿੰਘ ਅਤੇ ਮਹੇਸ਼ ਗੋਇਲ ਤੋਂ ਡੇਢ ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਕੁਨਾਲ ਗੁਪਤਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਲੁਧਿਆਣਾ ਦੇ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

error: Content is protected !!