ਬਿਆਸ ਬਾਜ਼ਾਰ ਵਿੱਚ 12 ਵਾਂ ਸਲਾਨਾ ਧਾਰਮਿਕ ਸਮਾਗਮ ਇਕ ਜਨਵਰੀ ਨੂੰ

ਬਿਆਸ ਬਾਜ਼ਾਰ ਵਿੱਚ 12 ਵਾਂ ਸਲਾਨਾ ਧਾਰਮਿਕ ਸਮਾਗਮ ਇਕ ਜਨਵਰੀ ਨੂੰ

ਕੈਪਸ਼ਨ : ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਲਛਮਣ ਬਿਆਸ ਅਤੇ ਹੋਰਨਾਂ ਦੁਕਾਨਦਾਰਾਂ ਦੀ ਤਸਵੀਰ।

ਬਿਆਸ 29 ਦਸੰਬਰ (ਅਰੁਣ ਕੁਮਾਰ) : ਬਿਆਸ ਬਜ਼ਾਰ ਵਿੱਚ 12 ਵਾਂ ਸਲਾਨਾ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇੱਕ ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਲਛਮਣ ਬਿਆਸ (ਸੁਨੈਨਾ ਢਾਬਾ ਵਾਲੇ) ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਅਤੇ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਵਾਂ ਸਲਾਨਾ ਧਾਰਮਿਕ ਸਮਾਗਮ ਇੱਕ ਜਨਵਰੀ ਨੂੰ ਬਿਆਸ ਬਾਜ਼ਾਰ ਵਿਚ ਕਰਵਾਇਆ ਜਾਵੇਗਾ।ਜਿੱਥੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਉਚਾਰਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਇਸ ਮੌਕੇ ਸ ਰਸ਼ਪਾਲ ਸਿੰਘ, ਰਾਜ ਕੁਮਾਰ, ਪਵਨ ਕੁਮਾਰ, ਕੇਵਲ ਕ੍ਰਿਸ਼ਨ ਬਾਊ ਅਤੇ ਹੋਰ ਦੁਕਾਨਦਾਰ ਹਾਜਿਰ ਸਨ।

error: Content is protected !!