ਪੰਜਾਬ ਪੁਲਿਸ ਕਰ ਰਹੀ ਸੀ ਤੰਗ ਤਾਂ ਅੱਕ ਕੇ ਖੁਦ ਨੂੰ ਲਗਾਈ ਅੱਗ, ਮਰਨ ਤੋਂ ਪਹਿਲਾ ਵੀਡੀਓ ਬਣਾ ਕੇ ਦੱਸੀ ਪੁਲਿਸ ਮੁਲਾਜ਼ਮਾਂ ਦੀ ਕਰਤੂਤ 

ਪੰਜਾਬ ਪੁਲਿਸ ਕਰ ਰਹੀ ਸੀ ਤੰਗ ਤਾਂ ਅੱਕ ਕੇ ਖੁਦ ਨੂੰ ਲਗਾਈ ਅੱਗ, ਮਰਨ ਤੋਂ ਪਹਿਲਾ ਵੀਡੀਓ ਬਣਾ ਕੇ ਦੱਸੀ ਪੁਲਿਸ ਮੁਲਾਜ਼ਮਾਂ ਦੀ ਕਰਤੂਤ

ਪਟਿਆਲਾ (ਵੀਓਪੀ ਬਿਊਰੋ) ਸਨੌਰੀ ਅੱਡਾ ਇਲਾਕੇ ‘ਚ ਬੁੱਧਵਾਰ ਸਵੇਰੇ ਗੁਰਮੁੱਖ ਸਿੰਘ ਧਾਲੀਵਾਲ (42) ਨਾਂ ਦੇ ਵਿਅਕਤੀ ਨੇ ਆਪਣੇ ਹੀ ਦਫਤਰ ‘ਚ ਖੁਦ ਨੂੰ ਅੱਗ ਲਗਾ ਲਈ। ਪਤਾ ਲੱਗਦਿਆਂ ਹੀ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਧਾਲੀਵਾਲ ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜ ਚੁੱਕੇ ਹਨ। ਗੁਰਮੁਖ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਹੈ। ਇਸ ਵਿੱਚ ਉਸ ਨੇ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਇੱਕ ਡੀਐਸਪੀ ’ਤੇ ਪੁਲਿਸ ਮੁਲਾਜ਼ਮਾਂ ਨੂੰ ਮਿਲਣ ਦੇ ਦੋਸ਼ ਵੀ ਲੱਗੇ ਹਨ।

ਵੀਡੀਓ ਵਿੱਚ ਮਰਕਲ ਕਲੋਨੀ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਖ਼ਿਲਾਫ਼ ਦਰਜ ਕੀਤੇ ਕੇਸ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੀ ਮੰਗ ਕੀਤੀ ਹੈ। ਮੰਗ ਪੂਰੀ ਨਾ ਹੋਣ ‘ਤੇ ਉਸ ਨੇ ਉਸ ਦੇ ਭਰਾਵਾਂ ਅਤੇ ਘਰ ਦੀਆਂ ਔਰਤਾਂ ਨੂੰ ਥਾਣੇ ਬੁਲਾ ਕੇ ਤੰਗ-ਪ੍ਰੇਸ਼ਾਨ ਕਰਨ ਦੀ ਧਮਕੀ ਦਿੱਤੀ। ਅੱਗੇ ਦੱਸਿਆ ਜਾਂਦਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਲ ਹੀ ‘ਚ ਹਾਈਕੋਰਟ ‘ਚ ਪਹੁੰਚੇ ਸਨ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਇਕ ਡੀਐਸਪੀ ਦੇ ਸਾਹਮਣੇ ਉਸ ਦੀਆਂ ਸਾਰੀਆਂ ਦਲੀਲਾਂ ਅਸਫ਼ਲ ਸਾਬਤ ਹੋਈਆਂ। ਇਸ ਕਾਰਨ ਹੁਣ ਉਸ ਕੋਲ ਮੌਤ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਬਚਿਆ ਹੈ। ਇਸੇ ਲਈ ਅੱਜ ਉਹ ਆਪਣੇ ਆਪ ਨੂੰ ਜ਼ਿੰਦਾ ਸਾੜ ਕੇ ਖ਼ੁਦਕੁਸ਼ੀ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਸ ਦੀ ਮੌਤ ਲਈ ਸਿਰਫ਼ ਪੁਲਿਸ ਮੁਲਾਜ਼ਮ ਹੀ ਜ਼ਿੰਮੇਵਾਰ ਹੋਣਗੇ।

ਏਐਸਆਈ ਮੰਗਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਅਤੇ ਮੁਲਜ਼ਮ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

error: Content is protected !!