ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾਂ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾਂ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ

ਜਲੰਧਰ (ਵੀਓਪੀ ਬਿਊਰੋ) ਗੁਰਦੁਆਰਾ ਸਾਹਿਬ ਵੱਡਾ ਬਾਜ਼ਾਰ ਬਸਤੀ ਦਾਨਿਸ਼ਮੰਦਾਂ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦੀਵਾਨ ਹਾਲ ਵਿਖੇ ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਪ੍ਰੀਤ ਸਿੰਘ ਦੇ ਜਥੇ ਅਤੇ ਬਾਬਾ ਗੁਰਬਚਨ ਸਿੰਘ ਜੀ ਨੇ ਕਥਾ ਕੀਤੀ ਅਰਦਾਸ ਭਾਈ ਸਾਹਿਬ ਗਗਨਦੀਪ ਸਿੰਘ ਨੇ ਕੀਤੀ।

ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ।ਉਨ੍ਹਾਂ ਨੇ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਸਰਦਾਰ ਰਾਜਪਾਲ ਨੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਬੱਚਿਆਂ ਨੂੰ ਦਸਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਹੈ। ਇਸ ਮੌਕੇ ਵਿਜੈ ਕੁਮਾਰ ਮੀਤਾ, ਹਰਮਨ ਆਸੀਜਾ, ਜਗਦੀਪ ਸਿੰਘ ਹੈਪੀ, ਸੇਵਾ ਸਿੰਘ, ਪ੍ਰਦੀਪ ਸਿੰਘ, ਜਸਕਰਨ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਆਦਿ ਹਾਜ਼ਰ ਸਨ।

error: Content is protected !!