ਚਿੱਟੇ ਦੀ ਦਲਦਲ ‘ਚ ਧੱਸ ਗਿਆ 22 ਸਾਲ ਦਾ ਨੌਜਵਾਨ, ਮਾਪਿਆਂ ਨੇ ਕਿਹਾ- ਬੁਰੀ ਸੰਗਤ ਨੇ ਖੋਹ ਲਿਆ ਸਾਡਾ ਪੁੱਤ

ਚਿੱਟੇ ਦੀ ਦਲਦਲ ‘ਚ ਧੱਸ ਗਿਆ 22 ਸਾਲ ਦਾ ਨੌਜਵਾਨ, ਮਾਪਿਆਂ ਨੇ ਕਿਹਾ- ਬੁਰੀ ਸੰਗਤ ਨੇ ਖੋਹ ਲਿਆ ਸਾਡਾ ਪੁੱਤ

ਲੁਧਿਆਣਾ (ਵੀਓਪੀ ਬਿਊਰੋ) ਨਸ਼ੇ ਦਾ ਕਾਰੋਬਾਰ ਪੰਜਾਬ ਵਿੱਚ ਇੰਨਾ ਜ਼ਿਆਦਾ ਵੱਧ ਗਿਆ ਹੈ ਕਿ ਹਰ ਰੋਜ਼ ਮਾਵਾਂ ਦੇ ਲਾਡਲੇ ਪੁੱਤ ਇਸ ਰੰਗਲੀ ਦੁਨੀਆਂ ਨੂੰ ਛੱਡ ਕੇ ਕਾਲ ਦੇ ਮੂੰਹ ‘ਚ ਜਾ ਰਹੇ ਹਨ। ਇਸੇ ਤਰ੍ਹਾਂ ਹੀ ਹੁਣ ਲੁਧਿਆਣਾ ਜ਼ਿਲ੍ਹੇ ਵਿੱਚ ਇਕ 22 ਸਾਲ ਦਾ ਨੌਜਵਾਨ ਚਿੱਟੇ ਦੀ ਭੇਟ ਚੜ ਗਿਆ। ਇਸ ਦੌੌਰਾਨ ਮਾਪੇ ਪੰਜਾਬ ਸਰਕਾਰ ਨੂੰ ਕੋਸ ਰਹੇ ਹਨ ਅਤੇ ਚਿੱਟਾ ਪੰਜਾਬ ਵਿੱਚੋਂ ਖਤਮ ਕਰ ਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਦੀ ਅਪੀਲ ਕਰ ਰਹੇ ਹਨ।

ਪਰਿਵਾਰ ਦਾ ਇਲਜ਼ਾਮ ਹੈ ਕਿ ਨੌਜਵਾਨ ਦੇ ਦੋਸਤਾਂ ਨੇ ਆਟੋ ਵਿੱਚ ਬੈਠਦੇ ਹੀ ਉਸਦੇ ਬੇਟੇ ਨੂੰ ਓਵਰਡੋਜ਼ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਿਮਰਨਜੀਤ ਸਿੰਘ ਹੈ।

ਘਟਨਾ ਦੁੱਗਰੀ ਫੇਜ਼-1 ਦੰਗਾ ਪੀੜਤ ਕਲੋਨੀ ਦੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਮੁਤਾਬਕ ਪਹਿਲਾਂ ਉਨ੍ਹਾਂ ਦਾ ਲੜਕਾ ਕਦੇ ਵੀ ਨਸ਼ਾ ਨਹੀਂ ਕਰਦਾ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ।

ਮ੍ਰਿਤਕ ਨੌਜਵਾਨ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁੱਤਰ ਗੁਰਸਿਮਰਨਜੀਤ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ। ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਆਦਿ ਨੂੰ ਦੇਖਣ ‘ਤੇ ਪਤਾ ਲੱਗਾ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਪੁਲਿਸ ਤੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇ।

error: Content is protected !!