ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੇ ਅਕਾਲ ਚਲਾਣੇ ‘ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੇ ਅਕਾਲ ਚਲਾਣੇ ‘ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ 30 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਮਾਤਾ ਸਤਿਕਾਰਯੋਗ ਹੀਰਾਬੇਨ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮਾਂ ਦੀ ਮੌਤ ਜ਼ਿੰਦਗੀ ਦਾ ਸਭ ਤੋਂ ਵੱਡਾ ਦੁੱਖ ਹੈ। ਮਾਂ ਦੀ ਕਮੀ ਕੋਈ ਪੂਰੀ ਨਹੀਂ ਕਰ ਸਕਦਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

error: Content is protected !!