ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਮਾਨ ਸਰਕਾਰ ਚਲਾਉਣ ਜਾ ਰਹੀ ਹੈ ਮੈਟਰੋ, ਲੋਕਾਂ ਨੂੰ ਟਰੈਫਿਕ ਤੋਂ ਮਿਲੇਗੀ ਰਾਹਤ 

ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਮਾਨ ਸਰਕਾਰ ਚਲਾਉਣ ਜਾ ਰਹੀ ਹੈ ਮੈਟਰੋ, ਲੋਕਾਂ ਨੂੰ ਟਰੈਫਿਕ ਤੋਂ ਮਿਲੇਗੀ ਰਾਹਤ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬਪਦੇ ਲੋਕਾਂ ਨੂੰ ਵੀ ਜਲਦ ਹੀ ਦਿੱਲੀ ਵਰਗੇ ਵੱਡੇ ਸ਼ਹਿਰਾਂ ਵਦੀ ਤਰ੍ਹਾਂ ਮੈਟਰੋ ਦੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਵਧੇ ਟਰੈਫਿਕ ਦੇ ਬੋਝ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਮੁਹਾਲੀ ਸਮੇਤ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਮੈਟਰੋ ਚਲਾਉਣ ਦੀ ਤਿਆਰੀ ਕਰ ਰਹੀ ਹੈ।

ਸਰਕਾਰ ਨੇ ਇਸ ਸਬੰਧੀ ਅਧਿਕਾਰ ਏਜੰਸੀ ਤੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਰਸਮੀ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਪ੍ਰੋਜੈਕਟ ਹਕੀਕਤ ਵਿੱਚ ਬਦਲ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਕ ਨਿੱਜੀ ਪ੍ਰੋਗਰਾਮ ਦੌਰਾਨ ਕਹੀ।

ਪੰਜਾਬ ਦੇ ਸ਼ਹਿਰਾਂ ਵਿੱਚ ਆਵਾਜਾਈ ਦਾ ਬੋਝ ਵਧ ਗਿਆ ਹੈ। ਖਾਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਵੇਰ-ਸ਼ਾਮ ਜਾਮ ਇੱਕ ਆਮ ਗੱਲ ਬਣ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੈਟਰੋ ਚਲਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਭਾਗ ਨੂੰ ਇਨ੍ਹਾਂ ਸੰਘਣੀ ਆਬਾਦੀ ਵਾਲੇ ਸ਼ਹਿਰਾਂ ਵਿੱਚ ਮੈਟਰੋ ਦੀ ਸੰਭਾਵਨਾ ਦੀ ਜਾਂਚ ਕਰਨ ਲਈ ਜਲਦੀ ਤੋਂ ਜਲਦੀ ਸਰਵੇਖਣ ਕਰਨ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਸ਼ਹਿਰਾਂ ਦੇ ਬਾਹਰੀ ਖੇਤਰਾਂ ਵਿੱਚ ਸੜਕੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਨੇ ਅੰਦਰੂਨੀ ਵਿਵਸਥਾ ਨੂੰ ਸੁਧਾਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਚੰਗੀ ਕਨੈਕਟੀਵਿਟੀ ਕਿਸੇ ਵੀ ਖੇਤਰ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਲਈ ਹੀ ਸਾਰੇ ਯਤਨ ਕੀਤੇ ਜਾਣਗੇ।

error: Content is protected !!