ਕੜਾਕੇ ਦੀ ਠੰਢ ਨੇ ਜਨਜੀਵਨ ਕੀਤਾ ਪ੍ਰਭਾਵਿਤ, ਹੁਣ ਇਸ ਤਰੀਕ ਤਕ ਬੰਦ ਰਹਿਣਗੇ ਸਕੂਲ ਤੇ…

ਕੜਾਕੇ ਦੀ ਠੰਢ ਨੇ ਜਨਜੀਵਨ ਕੀਤਾ ਪ੍ਰਭਾਵਿਤ, ਹੁਣ ਇਸ ਤਰੀਕ ਤਕ ਬੰਦ ਰਹਿਣਗੇ ਸਕੂਲ ਤੇ….

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ‘ਚ ਖਰਾਬ ਮੌਸਮ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਦੀ ਬਜਾਏ 9 ਜਨਵਰੀ ਨੂੰ ਖੁੱਲ੍ਹਣਗੇ।

ਰਾਜ ਦੇ ਸਿੱਖਿਆ ਵਿਭਾਗ ਨੇ ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ, 2022 ਤੋਂ 1 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ।

error: Content is protected !!