Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
3
ਫਿਰ ਭੜਕੇਗਾ SYL ਦੀ ਮੁੱਦਾ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕੇਂਦਰੀ ਮੰਤਰੀ ਨੇ ਬੁਲਾਇਆ
Latest News
National
Punjab
ਫਿਰ ਭੜਕੇਗਾ SYL ਦੀ ਮੁੱਦਾ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕੇਂਦਰੀ ਮੰਤਰੀ ਨੇ ਬੁਲਾਇਆ
January 3, 2023
Voice of Punjab
ਫਿਰ ਭੜਕੇਗਾ SYL ਦੀ ਮੁੱਦਾ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕੇਂਦਰੀ ਮੰਤਰੀ ਨੇ ਬੁਲਾਇਆ
ਚੰਡੀਗੜ੍ਹ (ਵੀਓਪੀ ਬਿਊਰੋ) ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ਦੇ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ।
ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਾਮਲੇ ਦਾ ਹੱਲ ਕੱਢ ਸਕਦੇ ਹਨ।
ਦੇਖਣਾ ਹੋਵੇਗਾ ਕਿ 4 ਜਨਵਰੀ ਨੂੰ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐਸਵਾਈਐਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਮੀਟਿੰਗ ਵੀ ਕੀਤੀ ਗਈ ਸੀ। ਪਰ ਕੋਈ ਨਤੀਜਾ ਨਹੀਂ ਨਿਕਲਿਆ।
Post navigation
ਕੈਨੇਡਾ ‘ਚ ਇਕ ਹੋਰ ਪੰਜਾਬੀ ਦਾ ਕਤਲ, ਚਾਵਾਂ ਨਾਲ ਭੇਜੇ ਮਾਪਿਆਂ ਦੇ ਨੌਜਵਾਨ ਪੁੱਤ ਦੀ ਮਿਲੀ ਲਾਸ਼
ਐੱਸਐੱਸਪੀ ਦਫਤਰ ਦੀਆਂ ਕੰਧਾਂ ‘ਤੇ ਲਿਖ ਗਿਆ ਕੋਈ ਖਾਲਿਸਤਾਨੀ ਨਾਅਰੇ, ਪੰਨੂੰ ਨੇ ਕਿਹਾ- ਪਹਿਲਾਂ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੂੰ ਰੋਕਿਆ ਸੀ ਹੁਣ ਰਾਹੁਲ ਗਾਂਧੀ ਦੀ ਵਾਰੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us