ਮਾਨ ਸਰਕਾਰ ਨੇ ਪੂਰਾ ਕੀਤਾ ਇਕ ਹੋਰ ਵਾਅਦਾ, ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ 

ਮਾਨ ਸਰਕਾਰ ਨੇ ਪੂਰਾ ਕੀਤਾ ਇਕ ਹੋਰ ਵਾਅਦਾ, ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ

 

ਚੰਡੀਗੜ੍ਹ (ਵੀਓਪੀ ਬਿਊਰੋ) ਵਾਅਦਿਆਂ ਦੀ ਝੜੀ ਲ ਕੇ ਪੰਜਾਬ ਦੀ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਵਾਰ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਦੀ ਮਾਨਯੋਗ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਸੀਐੱਮ ਭਗਵੰਤ ਮਾਨ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦੇਣਗੇ।

ਇਸ ਨਾਲ ਰਾਜ ਵਿੱਚ ਮਾਨਯੋਗ ਸਰਕਾਰ ਵੱਲੋਂ ਭਰਤੀ ਕੀਤੇ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

error: Content is protected !!