ASI ਦੀ ਕਰਤੂਤ; ਤਨਖਾਹਾਂ ਲੈ ਕੇ ਵੀ ਮੰਗ ਰਿਹਾ ਸਮਝੌਤੇ ਲਈ ਪੈਸੇ, 5 ਹਜ਼ਾਰ ਪਿੱਛੇ ਗਵਾਊ ਹੁਣ ਨੌਕਰੀ 

ASI ਦੀ ਕਰਤੂਤ; ਤਨਖਾਹਾਂ ਲੈ ਕੇ ਵੀ ਮੰਗ ਰਿਹਾ ਸਮਝੌਤੇ ਲਈ ਪੈਸੇ, 5 ਹਜ਼ਾਰ ਪਿੱਛੇ ਗਵਾਊ ਹੁਣ ਨੌਕਰੀ

ਬਰਨਾਲਾ (ਵੀਓਪੀ ਬਿਊਰੋ) ਪੰਜਾਬੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੱਜ ਬਰਨਾਲਾ ਦੇ ਥਾਣਾ ਤਪਾ ਵਿਖੇ ਤਾਇਨਾਤ ਇੱਕ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਦੀ ਪਛਾਣ ਕਿਰਨਜੀਤ ਸਿੰਘ ਵਜੋਂ ਹੋਈ ਹੈ।

ਇੱਕ ਮਾਮਲੇ ਵਿੱਚ ਮੁਲਜ਼ਮ ਕਿਰਨਜੀਤ ਸਿੰਘ ਨੇ ਨਾਮਜ਼ਦ ਮੁਲਜ਼ਮਾਂ ਕੋਲੋਂ ਸਮਝੌਤੇ ਦੀ ਕਾਪੀ ਦੇਣ ਦੇ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਪਹਿਲੇ 5 ਹਜ਼ਾਰ ਰੁਪਏ ਲੈਣ ਤੋਂ ਬਾਅਦ ਬਾਕੀ 5 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ‘ਤੇ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਏ.ਐਸ.ਆਈ ਕਿਰਨਜੀਤ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਦੌੜ ਵਾਸੀ ਬਰਨਾਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ਨੰਬਰ ’ਤੇ ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤਕਰਤਾ ਪ੍ਰਵੀਨ ਨੇ ਦੱਸਿਆ ਕਿ ਏ.ਐਸ.ਆਈ ਕਿਰਨਜੀਤ ਸਿੰਘ ਨੇ ਉਸਦੇ ਖਿਲਾਫ ਥਾਣਾ ਸਦਰ ਤਪਾ ਵਿੱਚ ਦਰਜ ਹੋਏ ਇੱਕ ਮੁਕੱਦਮੇ ਦੇ ਐਗਰੀਮੈਂਟ ਦੀ ਕਾਪੀ ਦੇਣ ਦੇ ਇਵਜ ਵਿੱਚ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਪਹਿਲੇ 5 ਹਜ਼ਾਰ ਰੁਪਏ ਲੈਣ ਤੋਂ ਬਾਅਦ ਬਾਕੀ 5 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਨੂੰ ਮੋਬਾਈਲ ’ਤੇ ਰਿਕਾਰਡ ਕਰਕੇ ਸੀਐਮ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਕੀਤੀ। ਵਿਜੀਲੈਂਸ ਨੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਮੁਲਜ਼ਮ ਕਿਰਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!