Breaking News; ‘ਆਪ’ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਇਸ ਵਿਵਾਦ ਨਾਲ ਜੁੜ ਚੁੱਕਾ ਹੈ ਨਾਮ

Breaking News; ‘ਆਪ’ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਇਸ ਵਿਵਾਦ ਨਾਲ ਜੁੜ ਚੁੱਕਾ ਹੈ ਨਾਮ

 

ਚੰਡੀਗੜ੍ਹ (ਵੀਓਪੀ ਬਿਊਰੋ) ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ ਤੇ ਅੱਜ ਯਾਨੀ ਸ਼ਨਿਚਰਵਾਰ ਸ਼ਾਮ 5 ਵਜੇ ਨਵੇਂ ਮੰਤਰੀ ਹਲਫ਼ ਲੈ ਸਕਦੇ ਹਨ।

ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਕੁਰਸੀ ‘ਤੇ ਤਲਵਾਰ ਲਟਕਦੀ ਪਹਿਲਾਂ ਵੀ ਨਜ਼ਰ ਆਈ ਸੀ। ਜਬਰਨ ਵਸੂਲੀ ਮਾਮਲੇ ਵਿੱਚ ਉਸ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਦਰਅਸਲ, ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਤਰਸੇਮ ਕਪੂਰ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਦੀ ਯੋਜਨਾ ਬਣਾਉਂਦੇ ਹੋਏ ਸੁਣੇ ਜਾ ਸਕਦੇ ਹਨ। ਵਾਇਰਲ ਕਲਿੱਪ ਵਿੱਚ ਸਰਾਰੀ ਪੈਸੇ ਦੀ ਵਸੂਲੀ ਲਈ ਅਨਾਜ ਦੀ ਢੋਆ-ਢੁਆਈ ਲਈ ਰੱਖੇ ਠੇਕੇਦਾਰਾਂ ਨੂੰ ਫਸਾਉਣ ਦੀ ਗੱਲ ਕਰ ਰਿਹਾ ਸੀ।

ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ ‘ਚ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ ‘ਚ ਇਕ ਸਾਦੇ ਪ੍ਰੋਗਰਾਮ ‘ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।

error: Content is protected !!