ਹਰਸਿਮਰਤ ਕੌਰ ਬਾਦਲ ਨੇ ਮਾਰਿਆ ਰਾਹੁਲ ਗਾਂਧੀ ਨੂੰ ਤਾਅਨਾ, ਕਿਹਾ-ਦਾਦੀ ਅੱਤਿਆਚਾਰ ਕਰ ਕੇ ਗਈ ਤੇ ਪੋਤਾ ਜੋੜਨ ਆ ਗਿਆ

ਹਰਸਿਮਰਤ ਕੌਰ ਬਾਦਲ ਨੇ ਮਾਰਿਆ ਰਾਹੁਲ ਗਾਂਧੀ ਨੂੰ ਤਾਅਨਾ, ਕਿਹਾ-ਦਾਦੀ ਅੱਤਿਆਚਾਰ ਕਰ ਕੇ ਗਈ ਤੇ ਪੋਤਾ ਜੋੜਨ ਆ ਗਿਆ

ਬਠਿੰਡਾ (ਵੀਓਪੀ ਬਿਊਰੋ) ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਜਿੱਥੇ ਕਾਂਗਰਸੀ ਖੁਸ਼ ਨਜ਼ਰ ਆ ਰਹੇ ਹਨ, ਉੱਥੇ ਸਿਆਸੀ ਵਿਰੋਧੀ ਲਗਾਤਾਰ ਇਸ ਯਾਤਰਾ ਤੇ ਰਾਹੁਲ ਦਾ ਵਿਰੋਧ ਕਰਦੇ ਹੋਏ ਨਜ਼ਰ ਆ ਰਹੇ ਹਨ।


ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਦੀ ਪੰਜਾਬ ‘ਚ ਭਾਰਤ ਜੋੜੋ ਯਾਤਰਾ ‘ਤੇ ਪਲਟਵਾਰ ਕੀਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਆਪਣੇ ਗੁਰੂ ਰਾਹੁਲ ਗਾਂਧੀ ਦਾ ਸਵਾਗਤ ਕਰਨ ਵਾਲੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਆਪਣੀ ਜ਼ਮੀਰ ਜਗਾ ਲੈਣੀ ਚਾਹੀਦੀ ਹੈ। ਰਾਹੁਲ ਦੀ ਦਾਦੀ ਨੇ ਪੰਜਾਬ ‘ਤੇ ਕੀਤੇ ਅੱਤਿਆਚਾਰ। ਅੱਜ ਤੱਕ ਗਾਂਧੀ ਪਰਿਵਾਰ ਨੇ ਦੋਵਾਂ ਹਮਲਿਆਂ ਲਈ ਖੁੱਲ੍ਹ ਕੇ ਮੁਆਫ਼ੀ ਨਹੀਂ ਮੰਗੀ ਹੈ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਵੀ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ।

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਨੇ ਪੰਜਾਬ ਨੂੰ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਵਿਚ ਵੰਡਿਆ ਸੀ। ਇੰਦਰਾ ਗਾਂਧੀ ਨੇ ਪੰਜਾਬ ਦੇ ਹੱਕ ਵਿੱਚੋਂ ਰਾਜਸਥਾਨ ਨੂੰ ਪਾਣੀ ਦਿੱਤਾ ਸੀ। ਸਾਡੇ ਬਹੁਤ ਸਾਰੇ ਪਿੰਡ ਅਜਿਹੇ ਹਨ ਕਿ ਉਨ੍ਹਾਂ ਤੱਕ ਪਾਣੀ ਨਹੀਂ ਪਹੁੰਚਦਾ। ਸਾਂਸਦ ਨੇ ਸੀਐਮ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀ ਨਾਲ ਵੀ ਪਾਣੀਆਂ ਨੂੰ ਲੈ ਕੇ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮਿਣਤੀ ਦੌਰਾਨ ਵੱਧ ਪਾਣੀ ਮਿਲਦਾ ਹੈ ਤਾਂ ਕੀ ਭਗਵੰਤ ਮਾਨ ਪਾਣੀ ਦੇਣ ਲਈ ਰਾਜ਼ੀ ਹੋਣਗੇ।

ਸਾਂਸਦ ਬਾਦਲ ਨੇ ਕਿਹਾ ਕਿ ਪਹਿਲੇ 5 ਸਾਲਾਂ ਵਿੱਚ ਕਾਂਗਰਸ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਸੀ ਅਤੇ ਹੁਣ ਸੂਬੇ ਦੀ ‘ਆਪ’ ਸਰਕਾਰ ਪੰਜਾਬ ਦੇ ਹਰ ਹੱਕ ‘ਤੇ ਡਾਕਾ ਮਾਰਨ ‘ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ।

error: Content is protected !!