‘ਆਪ’ ਸਰਕਾਰ ਤੇ ਅਫਸਰਸ਼ਾਹੀ ‘ਚ ਪਿਆ ਪੰਗਾ, ਸੀਐੱਮ ਮਾਨ ਨੇ ਦਿੱਤੀ ਚਿਤਾਵਨੀ, ਕਿਹਾ- ਜੇ ਦੁਪਹਿਰ ਤਕ ਕੰਮ ‘ਤੇ ਨਾ ਆਏ ਤਾਂ ਕਰ ਦਿਆਂਗੇ ਸਾਰਿਆਂ ਨੂੰ ਸਸਪੈਂਡ 

‘ਆਪ’ ਸਰਕਾਰ ਤੇ ਅਫਸਰਸ਼ਾਹੀ ‘ਚ ਪਿਆ ਪੰਗਾ, ਸੀਐੱਮ ਮਾਨ ਨੇ ਦਿੱਤੀ ਚਿਤਾਵਨੀ, ਕਿਹਾ- ਜੇ ਦੁਪਹਿਰ ਤਕ ਕੰਮ ‘ਤੇ ਨਾ ਆਏ ਤਾਂ ਕਰ ਦਿਆਂਗੇ ਸਾਰਿਆਂ ਨੂੰ ਸਸਪੈਂਡ

 

ਚੰਡੀਗੜ੍ਹ (ਵੀਓਪੀ ਬਿਊਰੋ) ਵਿਜੀਲੈਂਸ ਨੇ ਲੁਧਿਆਣਾ ਵਿੱਚ ਆਰ.ਟੀ.ਏ ਵਜੋਂ ਤਾਇਨਾਤ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ, ਤਾਂ ਪੰਜਾਬ ਭਰ ‘ਚ ਅਧਿਕਾਰੀਆਂ ਨੇ ਦਫਤਰੀ ਕੰਮ ਬੰਦ ਕਰ ਕੇ ਹੜਤਾਲ ਕੀਤੀ ਹੋਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦਾ ਅਲਟੀਮੇਟਮ ਦਿੱਤਾ ਹੈ।

ਸੀਐਮ ਭਗਵੰਤ ਮਾਨ ਨੇ ਅੱਜ ਸਵੇਰੇ ਹੀ ਇੱਕ ਹੁਕਮ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਅਧਿਕਾਰੀ ਡਿਊਟੀ ਜੁਆਇਨ ਨਹੀਂ ਕਰ ਰਹੇ ਹਨ ਅਤੇ ਹੜਤਾਲ ‘ਤੇ ਹਨ। ਉਹ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਰਕਾਰੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਨਾਰਾਜ਼ ਹਨ। ਮੁੱਖ ਮੰਤਰੀ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾ ਰਹੀ ਹੈ।

ਸੀਐਮ ਭਗਵੰਤ ਮਾਨ ਨੇ ਆਪਣੇ ਆਦੇਸ਼ ਵਿੱਚ ਇਸ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੋ ਵੀ ਅਧਿਕਾਰੀ ਅੱਜ 11 ਜਨਵਰੀ 2023 ਨੂੰ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇ। ਜੋ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਦੀ ਗੈਰ-ਹਾਜ਼ਰੀ ਨੂੰ ਗੈਰ-ਜ਼ਿੰਮੇਵਾਰ ਮੰਨਿਆ ਜਾਵੇਗਾ।

error: Content is protected !!