Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
11
ਲਖੀਮਪੁਰ ਹਿੰਸਾ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਤੱਕ ਮੁਲਤਵੀ
Latest News
National
Punjab
ਲਖੀਮਪੁਰ ਹਿੰਸਾ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਤੱਕ ਮੁਲਤਵੀ
January 11, 2023
editor
ਲਖੀਮਪੁਰ ਹਿੰਸਾ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਤੱਕ ਮੁਲਤਵੀ
👉 ਸੈਸ਼ਨ ਕੋਰਟ ਦੀ ਰਿਪੋਰਟ – ਮੁਕੱਦਮੇ ਦੀ ਸੁਣਵਾਈ ਨੂੰ ਲੱਗ ਸਕਦੇ ਹਨ ਪੰਜ ਸਾਲ
ਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ‘ਚ ਕਿਸਾਨਾਂ ‘ਤੇ ਗੱਡੀ ਚੜਾਉਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ 19 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਸ਼ੀਸ਼ ਮਿਸ਼ਰਾ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਅਦਾਲਤ ਨੇ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਐਡੀਸ਼ਨਲ ਸੈਸ਼ਨ ਜੱਜ ਲਖੀਮਪੁਰ ਖੇੜੀ ਦੀ ਰਿਪੋਰਟ ਪੜਨ ਉਪਰੰਤ ਕਿਹਾ ਕਿ ਇਸ ਮਾਮਲੇ ‘ਚ 208 ਗਵਾਹ ਹਨ ਇਸ ਲਈ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ‘ਚ 5 ਸਾਲ ਦਾ ਸਮਾਂ ਲੱਗ ਸਕਦਾ ਹੈ । ਸੁਪਰੀਮ ਕੋਰਟ ਨੇ ਅਦਾਲਤ ਤੋਂ ਜਾਣਕਾਰੀ ਮੰਗੀ ਸੀ ਕਿ ਇਸ ਮਾਮਲੇ ਨੂੰ ਕਿਸ ਸਮੇਂ ‘ਚ ਹੋਰ ਕੇਸਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਕੇਸ ਦਾ ਨਿਪਟਾਰਾ ਕੀਤਾ ਜਾਵੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਹਿੰਸਾ ਦੇ ਸਾਰੇ ਦੋਸ਼ੀਆਂ ਖਿਲਾਫ ਦੋਸ਼ ਆਇਦ ਕਰ ਦਿੱਤੇ ਗਏ ਹਨ।
ਜਿਕਰਯੋਗ ਹੈ ਕਿ ਮੁਜਾਹਿਰਾ ਕਰ ਰਹੇ ਕਿਸਾਨਾਂ ਤੇ ਆਸ਼ਿਸ਼ ਮਿਸ਼ਰਾ ਨੇ ਆਪਣੀ ਗੱਡੀ ਚੜਾ ਦਿੱਤੀ ਸੀ ਜਿਸ ਉਪਰੰਤ ਹਿੰਸਾ ਭੜਕ ਗਈ ਸੀ ਤੇ ਇਸ ਮਾਮਲੇ ਅੰਦਰ ਕੁਲ ਅੱਠ ਮੌਤਾਂ ਹੋਈਆਂ ਸੀ।
Post navigation
ਨਸ਼ੇ ਦਾ ਕਾਰੋਬਾਰ ਰੋਕਣ ਲਈ ਐਨ.ਸੀ.ਬੀ. ਵੱਲੋਂ ਛੋਟੇ ਡਰੱਗ ਸਮੱਗਲਰਾਂ ਨੂੰ ਫੜਨ ਦੀ ਥਾਂ ਵੱਡੇ ਮਗਰਮੱਛਾਂ ਨੂੰ ਹੱਥ ਪਾਏ: ਮਾਨ
ਹਲਕੀ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਹੜੀ ਤੋਂ ਪਹਿਲਾਂ ਮੌਸਮ ਹੋਇਆ ਸੁਹਾਵਣਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us