ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਦਾਖਲ ਕਰਵਾਇਆ, ਅੱਖਾਂ ਦੇ ਸਾਹਮਣੇ ਆ ਗਿਆ ਹਨੇਰਾ

ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਦਾਖਲ ਕਰਵਾਇਆ, ਅੱਖਾਂ ਦੇ ਸਾਹਮਣੇ ਆ ਗਿਆ ਹਨੇਰਾ

ਅੰਮ੍ਰਿਤਸਰ (ਵੀਓਪੀ ਬਿਊਰੋ) ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਜਾਣ ਦੀ ਖਬਰ ਪ੍ਰਾਪਤ ਹੋਈ ਹੈ।ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਬੀਤੀ ਰਾਤ ਮੁਕਤਸਰ ‘ਚ ਅੱਖਾਂ ਦੇ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੇ ਟੈਸਟ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੋਈ ਖਤਰਾ ਨਹੀਂ ਹੈ ਪਰ ਹਸਪਤਾਲ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਮੁਕਤਸਰ ਵਿੱਚ ਮੈਗੀ ਦੇ ਇੱਕ ਸਮਾਗਮ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ 15 ਜਨਵਰੀ 2023 ਨੂੰ ਮੁਕਤਸਰ ਵਿਖੇ ਮਾਘੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਦੇਰ ਰਾਤ ਉਸ ਨੇ ਬੇਚੈਨੀ ਮਹਿਸੂਸ ਕਰਨ ਦੀ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਲੱਛਣਾਂ ਦੇ ਆਧਾਰ ‘ਤੇ ਵੱਖ-ਵੱਖ ਟੈਸਟ ਕੀਤੇ ਅਤੇ ਉਨ੍ਹਾਂ ਮੁਤਾਬਕ ਰਿਪੋਰਟਾਂ ਪੂਰੀ ਤਰ੍ਹਾਂ ਠੀਕ ਹਨ। ਅੰਮ੍ਰਿਤਪਾਲ ਸਿੰਘ ਨੂੰ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

error: Content is protected !!